ਡੇਂਗੂ ਤੋਂ ਬਚਾਅ ਲਈ ਕੂਲਰਾਂ ਦਾ ਪਾਣੀ ਸਮੇਂ ਸਮੇਂ ਤੇ ਬਦਲਣਾਂ ਜਰੂਰੀ, ਡੇਂਗੂ ਦਾ ਲਾਰਵਾ ਮਿਲਣ ਤੇ ਹੋਵੇਗਾ ਜੁਰਮਾਨਾ

ਐਸ.ਏ.ਐਸ ਨਗਰ 26, ਅਪ੍ਰੈਲ :- 
ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਡਾ. ਅਦਰਸ਼ਪਾਲ ਕੌਰ ਸਿਵਲ ਸਰਜਨ ਐਸ.ਏ.ਐਸ ਨਗਰ ਦੇ ਦਿਸਾ ਨਿਰਦੇਸਾ ਅਨੁਸਾਰ ਡਾ. ਸਗੀਤਾ ਜੈਨ, ਸੀਨੀਅਰ ਮੈਡੀਕਲ ਅਫਸਰ ਸਬ-ਡਵੀਜਨਲ ਹਸਪਤਾਲ,ਡੇਰਾਬਸੀ ਦੀ ਅਗਵਾਈ ਹੇਠ ਅਤੇ ਨਗਰ ਕੋਸਲ,ਡੇਰਾਬਸੀ ਦੇ ਸਹਿਯੋਗ ਨਾਲ ਗਠਿਤ ਕੀਤੀਆਂ ਡੇਂਗੂ ਸਰਵੇ ਟੀਮਾਂ ਵੱਲੋਂ ਸਾਂਝੀ ਮੁਹਿੰਮ ਤਹਿਤ  ਡੇਰਾਬੱਸੀ ਦੇ ਸ਼ਕਤੀਨਗਰ ਦੇ ਘਰਾਂ ਦਾ ਡੇਂਗੂ ਸਰਵੇ ਕੀਤਾ ਗਿਆ। ਟੀਮਾਂ ਵੱਲੋਂ 201 ਘਰਾਂ ਦਾ ਸਰਵੇ ਕੀਤਾ। ਸਰਵੇ ਦੌਰਾਨ 670 ਕੰਟੇਨਰ ਚੈਕ ਕੀਤੇ ਗਏ। ਇੱਕ ਘਰ ਦੇ ਕੰਟੇਨਰ ਵਿੱਚੋਂ ਡੇਂਗੂ ਦਾ ਲਾਰਵਾ ਮਿਲਿਆ ਜਿਸ ਦਾ ਮੌਕੇ `ਤੇ 100 ਰੁਪਏ ਦਾ ਚਲਾਨ ਕੀਤਾ ਗਿਆ। ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਸਟੋਰ ਕੀਤੇ ਪਾਣੀ ਨੂੰ ਢੱਕ ਕੇ ਰੱਖਿਆ ਜਾਵੇ। ਡੇਂਗੂ ਤੇ  ਮਲੇਰੀਆ ਦਾ ਮੱਛਰ ਸਾਫ ਖੜੇ ਪਾਣੀ ਵਿਚ ਪੈਂਦਾ ਹੁੰਦਾ ਹੈ।ਇਸ ਲਈ ਖੱੜੇ ਪਾਣੀ ਵਿੱਚ ਕਾਲਾ ਸੜਿਆ ਹੋਇਆ ਤੇਲ ਪਾ ਦਿੱਤਾ ਜਾਵੇ।ਘਰਾਂ ਦੀਆਂ ਜਾਲੀਆ ਨੂੰ ਠੀਕ ਕਰਵਾ ਲਿਆ ਜਾਵੇ ਅਤੇ ਸਰੀਰ ਨੂੰ ਪੂਰੀ ਤਰਾਂ ਢੱਕਣ ਵਾਲੇ ਕੱਪੜੇ ਪਹਿਨੇ ਜਾਣ ਜਾ ਸੋਣ ਲੱਗੇ ਮੱਛਰਦਾਨੀ ਦਾ ਪ੍ਰਯੋਗ ਕੀਤਾ ਜਾਵੇ। ਟੀਮ ਨੇ ਸਰਕਾਰੀ ਅਧਿਕਾਰੀਆਂ ਤੇ ਸਮੂਹ ਵਾਸੀਆ ਨੂੰ ਅਪੀਲ ਹੈ ਕਿ ਹਰ ਸੁਕਰਵਾਰ ਨੂੰ ਡਰਾਈ-ਡੇ ਵਜੋਂ ਮਨਾਇਆ ਜਾਵੇ। ਜੇਕਰ ਕਿਸੇ ਦਫਤਰ ਵਿਚੋਂ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਸੰਸਥਾ ਦੇ ਮੁਖੀ ਤੋ ਜੁਰਮਾਨਾ ਵਸੂਲਿਆ ਜਾਵੇਗਾ। ਕੂਲਰਾਂ ਨੂੰ ਹਫਤੇ ਵਿੱਚ ਇੱਕ ਵਾਰ ਸੁਕਾਇਆ ਜਾਵੇ ਜਾਨਵਰਾਂ ਅਤੇ ਪੰਛੀਆ ਲਈ ਰੱਖੇ ਪਾਣੀ ਦੇ ਬਰਤਨਾਂ ਨੂੰ ਹਫਤੇ ਵਿੱਚ ਇਕ ਵਾਰੀ ਖਾਲੀ ਕਰਕੇ ਸੁਕਾਇਆ ਜਾਵੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਰਜਿੰਦਰ ਸਿੰਘ ਹੈਲਥ ਇੰਸਪੈਕਟਰ, ਸਿਹਤ ਕਰਮਚਾਰੀ ਸ. ਦਲਜੀਤ ਸਿੰਘ ਐਸ.ਆਈ ਨਗਰ ਕੋਸਲ ਦੀ ਸਾਰੀ ਟੀਮ ਨੇ ਸਮੂਲੀਅਤ ਕੀਤੀ ।