ਜਲੰਧਰ ਜ਼ੀਰੋ ਫੀਸਦ ਪੈਂਡੈਂਸੀ ਦਰ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ’ਚ ਸੂਬੇ ਭਰ ’ਚ ਮੋਹਰੀ : ਘਨਸ਼ਿਆਮ ਥੋਰੀ

GHANSHYAM THORI
JALANDHAR RANKS FIRST IN PROVIDING CITIZEN SERVICES WITH ZERO PERCENT PENDENCY RATE IN STATE: GHANSHYAM THORI
ਕਿਹਾ  ਪ੍ਰਸ਼ਾਸਨ ਦੀ ਤੁਰੰਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਪ੍ਰਾਪਤੀ
ਮਿਸ਼ਨ ਜ਼ੀਰੋ-ਪੈਂਡੈਂਸੀ ਲਈ ਅਣਥੱਕ ਯਤਨਾਂ ਵਾਸਤੇ ਸਮੁੱਚੀ ਟੀਮ ਦੀ ਕੀਤੀ ਸ਼ਲਾਘਾ, ਹਾਸਲ ਕੀਤੇ ਮੁਕਾਮ ਨੂੰ ਅੱਗੋਂ ਵੀ ਕਾਇਮ ਰੱਖਣ ਲਈ ਕਿਹਾ

ਜਲੰਧਰ, 11 ਅਪ੍ਰੈਲ 2022

ਜ਼ਿਲ੍ਹਾ ਜਲੰਧਰ ਨੇ ਜ਼ੀਰੋ ਫੀਸਦੀ ਪੈਂਡੈਂਸੀ ਦਰ ਨਾਲ ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਸੂਬੇ ਭਰ ’ਚ ਮੋਹਰੀ ਸਥਾਨ ਹਾਸਲ ਕੀਤਾ ਹੈ।

ਹੋਰ ਪੜ੍ਹੋ :-ਸਰਕਾਰੀ ਹਾਈ ਸਕੂਲ ਇਸਲਾਮਵਾਲਾ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕੀਤਾ ਜਾਗਰੂਕ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਅਪ੍ਰੈਲ 2021 ਤੋਂ ਅਪ੍ਰੈਲ 2022 ਤੱਕ ਸਾਰੇ 33 ਸੇਵਾ ਕੇਂਦਰਾਂ ‘ਤੇ ਲਗਭਗ 330 ਸੇਵਾਵਾਂ ਲਈ ਪ੍ਰਸ਼ਾਸਨ ਨੂੰ 361700 ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਦਾ ਅਧਿਕਾਰੀਆਂ ਵੱਲੋਂ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ। ਇਨ੍ਹਾਂ ਵਿੱਚੋਂ ਸਿਰਫ਼ 17 ਅਰਜ਼ੀਆਂ ਪੈਂਡਿੰਗ ਹਨ, ਜੋ ਕਿ ਜ਼ੀਰੋ ਫੀਸਦੀ ਪੈਂਡੈਂਸੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਇਹ ਟੀਚਾ ਹਾਸਲ ਕੀਤਾ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਤੱਕ ਲੰਬਿਤ ਪੈਂਡੈਂਸੀ ਦੀ ਰੋਜ਼ਾਨਾ ਨਿਗਰਾਨੀ ਇੱਕ ਵਿਆਪਕ ਕਾਰਜਵਿਧੀ ਵੀ ਤਿਆਰ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ ਜ਼ੀਰੋ ਫੀਸਦੀ ਪੈਂਡੈਂਸੀ ਨੂੰ ਹਾਸਲ ਕੀਤਾ ਗਿਆ ਹੈ।

ਉਨ੍ਹਾਂ ਭਵਿੱਖ ਵਿੱਚ ਵੀ ਅਧਿਕਾਰੀਆਂ ਨੂੰ ਜ਼ੀਰੋ ਪੈਂਡੈਂਸੀ ਨੂੰ ਬਰਕਰਾਰ ਰੱਖਣ ਲਈ ਕਿਹਾ ਤਾਂ ਜੋ ਜ਼ਿਲ੍ਹਾ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਰਹੇ । ਉਨ੍ਹਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਨਿਰੰਤਰ ਨਿਗਰਾਨੀ ਦੇ ਮਾਧਿਅਮ ਨਾਲ ਇਸ ਪ੍ਰਾਪਤੀ ਨੂੰ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।

Spread the love