ਜਲੰਧਰ ਅਧਿਆਪਕਾਂ ਦੇ ਟੀਕਾਕਰਨ ਵਿੱਚ ਸੂਬੇ ਭਰ ਵਿੱਚ ਮੋਹਰੀ : ਡਿਪਟੀ ਕਮਿਸ਼ਨਰ

GHANSHYAM THORI
1.21 ਲੱਖ ਤੋਂ ਵੱਧ ਇੰਤਕਾਲ ਕਰ ਕੇ ਜਲੰਧਰ ਨੇ ਸੂਬੇ ਭਰ ’ਚ ਸਭ ਤੋਂ ਘੱਟ ਪੈਂਡੈਂਸੀ ’ਚ ਹਾਸਲ ਕੀਤਾ ਮੋਹਰੀ ਸਥਾਨ : ਡਿਪਟੀ ਕਮਿਸ਼ਨਰ

ਨਿਰਧਾਰਤ ਸਮੇਂ ਵਿੱਚ ਪੂਰੇ ਸਕੂਲ ਸਟਾਫ਼ ਦੇ ਟੀਕਾਕਰਨ ਲਈ ਸਿੱਖਿਆ ਅਤੇ ਸਿਹਤ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ
ਜਲੰਧਰ, 3 ਸਤੰਬਰ 2021
ਜ਼ਿਲ੍ਹਾ ਜਲੰਧਰ ਨੇ ਜ਼ਿਲ੍ਹੇ ਵਿੱਚ 97.74 ਫੀਸਦੀ ਸਕੂਲ ਸਟਾਫ਼ ਦੇ ਮੁਕੰਮਲ ਟੀਕਾਕਰਨ ਨੂੰ ਯਕੀਨੀ ਬਣਾਉਂਦਿਆਂ ਅਧਿਆਪਕਾਂ ਦੇ ਟੀਕਾਕਰਨ ਵਿੱਚ ਸੂਬੇ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ, ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ 7694 ਵਿੱਚੋਂ ਟੀਚਿੰਗ ਅਤੇ ਨਾਨ-ਨਾਨ ਟੀਚਿੰਗ ਸਮੇਤ ਕੁੱਲ 7520 ਸਕੂਲ ਸਟਾਫ਼ ਦਾ ਹੁਣ ਤੱਕ ਸਫ਼ਲਤਾਪੂਰਵਕ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਸਾਰੇ ਸਕੂਲ ਸਟਾਫ਼ ਦਾ ਟੀਕਾਕਰਨ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਤੋਂ ਇਲਾਵਾ ਸਕੂਲਾਂ ਨੇੜੇ ਮੋਬਾਈਲ ਟੀਕਾਕਰਨ ਕੈਂਪਾਂ ਦਾ ਪ੍ਰਬੰਧ ਵੀ ਕੀਤਾ ਗਿਆ ।
ਡਿਪਟੀ ਕਮਿਸ਼ਨਰ ਨੇ ਇਸ ਵਿਸ਼ੇਸ਼ ਮੁਹਿੰਮ ਤਹਿਤ ਸਮੁੱਚੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਕਵਰ ਕਰਨ ਲਈ ਸਿਹਤ ਅਤੇ ਸਿੱਖਿਆ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਪਿਛਲੇ ਮਹੀਨੇ ਜ਼ਿਲ੍ਹੇ ਭਰ ਵਿੱਚ ਸਕੂਲ ਸਟਾਫ਼ ਲਈ 22 ਵਿਸ਼ੇਸ਼ ਕੈਂਪ ਲਗਾਏ ਗਏ, ਜਿਸ ਦੇ ਸਿੱਟੇ ਵਜੋਂ ਇਹ ਵਿਆਪਕ ਕਵਰੇਜ ਸੰਭਵ ਹੋਈ ।
ਸ਼੍ਰੀ ਥੋਰੀ ਨੇ ਸਿੱਖਿਆ ਅਤੇ ਸਿਹਤ ਵਿਭਾਗ ਨੂੰ ਸਕੂਲਾਂ ਵਿੱਚ ਸਮਾਜਿਕ ਦੂਰੀ, ਮਾਸਕ ਪਹਿਨਣਾ ਸਮੇਤ ਕੋਵਿਡ -19 ਸਬੰਧੀ ਢੁੱਕਵੇਂ ਵਿਵਹਾਰ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਨਾਲ ਹੀ ਸਿਹਤ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਰੈਂਡਮ ਆਰ.ਟੀ. ਪੀ.ਸੀ.ਆਰ. ਟੈਸਟਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਤਾਂ ਜੋ ਵਾਇਰਸ ਨੂੰ ਫੈਲਣ ਨੂੰ ਰੋਕਿਆ ਜਾ ਸਕੇ।

Spread the love