ਫਿਰੋਜ਼ਪੁਰ 13 ਮਈ 2022
ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਵੱਲੋਂ ਪੀੜਤਾਂ ਨੂੰ ਮੁਆਵਜਾ ਦੇਣ ਸਬੰਧੀ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਪੰਜਾਬ ਪੀੜਤ ਮੁਆਵਜ਼ਾ ਸਕੀਮ 2017 ਤਹਿਤ ਆਇਆ 5 ਅਰਜ਼ੀਆਂ ਦਾ ਨਿਪਟਾਰਾ ਕਰਕੇ, 5 ਅਰਜ਼ੀਆਂ ਵਿੱਚ ਕੁੱਲ 8 ਲੱਖ ਰੁਪਏ ਦਾ ਮੁਆਵਜਾ ਪੀੜਤਾਂ ਨੂੰ ਦੇਣ ਲਈ ਅਵਾਰਡ ਪਾਸ ਕੀਤਾ ਗਿਆ । ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉਪਲ ਅਤੇ ਡਾਕਟਰ ਆਰ. ਐਲ ਤਨੇਜਾ, ਸ਼ੋਸ਼ਲ ਵਰਕਰ ਬਤੌਰ ਕਮੇਟੀ ਮੈਂਬਰ ਹਾਜ਼ਰ ਸੀ।
ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਰੋਡ ਸੇਫਟੀ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ
ਮਾਨਯੋਗ ਜਿਲ੍ਹਾ ਅਤੇ ਸੈਸ਼ਨ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉਪਲ ਨੂੰ ਹੁਕਮ ਦਿੱਤੇ ਗਏ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ ਏ ਐਸ ਨਗਰ ਨਾਲ ਪੱਤਰ ਵਿਹਾਰ ਕਰ ਕੇ ਪੀੜਤਾਂ ਨੂੰ ਜਲਦ ਤੋਂ ਜਲਦ ਮੁਆਵਜਾ ਦਿੱਤਾ ਜਾਵੇ।