ਯੂਪੀ ‘ਚ ਜੰਗਲ ਰਾਜ ਦੇ ਚੱਲਦਿਆਂ, ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ – ਅਮਰਜੀਤ ਸਿੰਘ ਟਿੱਕਾ

AMARJIT SINGH TIKKA
ਯੂਪੀ 'ਚ ਜੰਗਲ ਰਾਜ ਦੇ ਚੱਲਦਿਆਂ, ਤੁਰੰਤ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ - ਅਮਰਜੀਤ ਸਿੰਘ ਟਿੱਕਾ
-ਟਿੱਕਾ ਵੱਲੋਂ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਯੂ.ਪੀ. ਸਰਕਾਰ ਦੀ ਆਲੋਚਨਾ
ਲੁਧਿਆਣਾ, 06 ਅਕਤੂਬਰ 2021

ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਨੇ ਬੁੱਧਵਾਰ ਨੂੰ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਯੂਪੀ ਸਰਕਾਰ ਦੀ ਨਿੰਦਾ ਕੀਤੀ ਅਤੇ ਯੂਪੀ ਵਿੱਚ ਜੰਗਲ ਰਾਜ ਲਾਗੂ ਹੋਣ ਕਾਰਨ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ।

ਹੋਰ ਪੜ੍ਹੋ :-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਪ੍ਰਤੀਨਿਧੀ ਵਜੋਂ 20 ਸਾਲ

ਸ.ਟਿੱਕਾ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ‘ਤੇ ਕਾਂਗਰਸੀ ਨੇਤਰੀ ਸ੍ਰੀਮਤੀ ਪ੍ਰਿਯੰਕਾ ਗਾਂਧੀ ਅਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਗੈਰ-ਕਾਨੂੰਨੀ ਨਜ਼ਰਬੰਦੀ ਦੀ ਵੀ ਨਿਖੇਧੀ ਕੀਤੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਤੁਰੰਤ ਦਖਲ ਦੀ ਮੰਗ ਕੀਤੀ। ਉਨ੍ਹਾਂ ਇਸ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਵੀ ਕੀਤੀ।

ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 11 ਮਹੀਨਿਆਂ ਤੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਸੜਕਾਂ ‘ਤੇ ਖੱਜਲ-ਖੁਆਰ ਹੋ ਰਹੇ ਹਨ ਅਤੇ ਇਨ੍ਹਾਂ ਵਿਵਾਦਪੂਰਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ, ਪਰ ਕੇਂਦਰ ਸਰਕਾਰ ਉਨ੍ਹਾ ਦੀਆਂ ਬੇਨਤੀਆਂ ਨੂੰ ਅਣਗੋਲਿਆ ਕਰ ਰਹੀ ਹੈ।

Spread the love