ਪੀ ਐਲ ਵੀਜ ਦੀਆਂ ਟੀਮਾਂ ਦੁਆਰਾ 70 ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 2025 ਲੋਕਾਂ ਨੂੰ ਜਾਗਰੂਕ ਕੀਤਾ

AJAY TIWARI
ਪੀ ਐਲ ਵੀਜ ਦੀਆਂ ਟੀਮਾਂ ਦੁਆਰਾ 70 ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 2025 ਲੋਕਾਂ ਨੂੰ ਜਾਗਰੂਕ ਕੀਤਾ

ਗੁਰਦਾਸਪੁਰ , 23 ਅਕਤੂਬਰ 2021

ਮਾਨਯੋਗ ਜਸਟਿਸ ਉਦੇ ਉਮੇਸ਼ ਲਲਿਤ, ਨਾਲਸਾ , ਨਵੀ ਦਿੱਲੀ , ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ  ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾਰੀ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ , ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀਮਤੀ ਰਮੇਸ਼ ਕੁਮਾਰੀ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਅਜਾਦੀ ਦਿਹਾੜੇ ਦੇ ਮੌਕੇ ਤੇ “PAN India Awareness and Outreach Programme-Azadi Ka Amrit Mahotsav’’ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ । ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਪਿੰਡਾਂ ਵਿੱਚ ਜਾਗਰੂਕਤਾ ਕਰਨ ਲਈ ਪੀ.ਐਲ.ਵੀਜ ਦੀਆਂ ਟੀਮਾਂ ਭੇਜੀਆ ਗਈਆਂ । ਇਹਨਾਂ ਪੀ.ਐਲ.ਵੀਜ ਦੀਆਂ ਟੀਮਾਂ 70 ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 2025 ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆਂ ਵੱਖ –ਵੱਖ ਸਕੀਮਾਂ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਮੁਫ਼ਤ ਸਹਾਇਤ ਦੇ ਹੱਕਦਾਰ ਕੌਣ ਹਨ , ਮੁਫ਼ਤ ਸਹਾਇਤਾ ਵਿੱਚ ਕੀ ਮਿਲਦਾ ਹੈ ।

ਹੋਰ ਪੜ੍ਹੋ :-ਸਿਵਲ ਸਰਜਨ ਵੱਲੋਂ ਵਸਨੀਕਾਂ ਨੂੰ ਅਪੀਲ, ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ

Spread the love