ਜਸਟਿਸ ਧਵਨ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

• ਐਮ.ਪੀ. ਸਿੰਘ ਤੇ ਸ਼ਵਿੰਦਰ ਸਿੰਘ ਸਿੱਧੂ ਨੇ ਮੈਂਬਰਾਂ ਵਜੋਂ ਅਹੁਦਾ ਸਾਂਭਿਆ

ਜਸਟਿਸ (ਸੇਵਾਮੁਕਤ) ਸ਼ੇਖਰ ਧਵਨ ਨੇ ਅੱਜ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਹੋਰਾਂ ਦੀ ਹਾਜ਼ਰੀ ਵਿੱਚ ਅੱਜ ਐਨ.ਆਰ.ਆਈ. ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਸਮੇਂ ਕਮਿਸ਼ਨ ਦੇ ਦੋ ਹੋਰ ਮੈਂਬਰਾਂ ਐਮ.ਪੀ. ਸਿੰਘ ਤੇ ਸ਼ਵਿੰਦਰ ਸਿੰਘ ਸਿੱਧੂ ਨੇ ਵੀ ਆਪਣੇ ਅਹੁਦੇ ਸੰਭਾਲੇ।
ਚੇਅਰਮੈਨ ਤੇ ਹੋਰ ਮੈਂਬਰਾਂ ਦੀ ਵਧਾਈ ਦਿੰਦਿਆਂ ਰਾਣਾ ਸੋਢੀ ਨੇ ਸ੍ਰੀ ਧਵਨ ਵੱਲੋਂ ਨਿਆਇਕ ਪ੍ਰਣਾਲੀ ਦੀ ਮਜ਼ਬੂਤੀ ਵਿੱਚ ਪਾਏ ਲਾਮਿਸਾਨ ਯੋਗਦਾਨ ਨੂੰ ਯਾਦ ਕੀਤਾ। ਉਨ•ਾਂ ਉਮੀਦ ਜਤਾਈ ਕਿ ਇਨ•ਾਂ ਤਿੰਨਾਂ ਦੀ ਅਗਵਾਈ ਵਿੱਚ ਕਮਿਸ਼ਨ ਨੂੰ ਬੇਹੱਦ ਲਾਭ ਮਿਲੇਗਾ ਅਤੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਨੂੰ ਛੇਤੀ ਹੱਲ ਕਰਨ ਵਿੱਚ ਮਦਦ ਮਿਲੇਗੀ। ਦੁਨੀਆ ਦੇ ਵੱਖ ਵੱਖ ਕੋਨਿਆਂ ਵਿੱਚ ਆਪਣੇ ਕੰਮਾਂ ਰਾਹੀਂ ਪੰਜਾਬ ਤੇ ਭਾਰਤ ਦਾ ਮਾਣ ਵਧਾਉਣ ਵਾਲੇ ਪਰਵਾਸੀ ਪੰਜਾਬੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ•ਾਂ ਦੱਸਿਆ ਕਿ ਸਰਕਾਰ ਐਨ.ਆਰ.ਆਈਜ਼ ਦੇ ਕੇਸਾਂ ਨਾਲ ਛੇਤੀ ਸਿੱਝਣ ਲਈ ਵਿਸ਼ੇਸ਼ ਅਦਾਲਤਾਂ ਸ਼ੁਰੂ ਕਰੇਗੀ।
ਚੇਅਰਮੈਨ ਦੀ ਜ਼ਿੰਮੇਵਾਰੀ ਦੇਣ ਉਤੇ ਧੰਨਵਾਦ ਕਰਦਿਆਂ ਜਸਟਿਸ ਧਵਨ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੇ ਸਮਰਪਣ ਨਾਲ ਨਿਭਾਉਣਗੇ। ਇਸ ਮੌਕੇ ਚੇਅਰਮੈਨ ਹਰਿਆਣਾ ਖਪਤਕਾਰ ਫੋਰਮ ਜਸਟਿਸ ਟੀ.ਪੀ.ਐਸ. ਮਾਨ, ਮੈਂਬਰ ਐਨ.ਆਰ.ਆਈ. ਕਮਿਸ਼ਨ ਪੰਜਾਬ ਸ੍ਰੀ ਗੁਰਜੀਤ ਸਿੰਘ ਲਹਿਲ, ਸਕੱਤਰ ਐਨ.ਆਰ.ਆਈ. ਕਮਿਸ਼ਨ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਸ੍ਰੀ ਐਮ.ਪੀ. ਸਿੰਘ ਅਤੇ ਸ੍ਰੀ ਅਨਿਲ ਸ਼ਰਮਾ ਹਾਜ਼ਰ ਸਨ।