ਕੇ ਵਾਈ ਸੀ (ਨੋਅ ਯੂਅਰ ਕੈਂਡੀਡੇਟ) ਐਪ  ਰਾਹੀਂ ਵੋਟਰ ਜਾਣ ਸਕਣਗੇ ਆਪਣੇ ਹਲਕੇ ਵਿਚ ਚੋਣ ਲੜ ਰਹੇ ਉਮੀਦਵਾਰਾਂ ਦਾ ਪਿਛੋਕੜ-ਜਿ਼ਲ੍ਹਾ ਚੋਣ ਅਫ਼ਸਰ

BABITA KALER
8 ਅਪ੍ਰੈਲ 2022 ਤੋਂ 16 ਅਪ੍ਰੈਲ 2022 ਤੱਕ ਦੂਜੀ ਜਮਾਤ ਤੋਂ ਲੈ ਕੇ ਨੋਵੀਂ ਜਮਾਤ ਤੱਕ ਦਾਖਲਾ ਕਰਵਾਉਣ ਲਈ ਅਰਜੀਆਂ ਦੀ ਮੰਗ
ਸੁਵਿਧਾ ਐਪ, ਵੋਟਰ ਹੈਲਪਲਾਈਨ ਅਤੇ ਪੀ ਡਬਲਯੂ ਡੀ ਐਪ ਵੀ ਚੋਣ ਪ੍ਰਕ੍ਰਿਆ ਨੂੰ ਕਰਣਗੀਆਂ ਸੁਖਾਲੀ

ਫਾਜਿ਼ਲਕਾ, 23 ਜਨਵਰੀ 2022

ਭਾਰਤੀ ਚੋਣ ਕਮਿਸ਼ਨ ਵੱਲੋਂ ਲਾਂਚ ਕੀਤੀ ਨਵੀਂ ਮੋਬਾਇਲ ਐਪ ਕੇ ਵਾਈ ਸੀ (‘ਨੋਅ ਯੂਅਰ ਕੈਂਡੀਡੇਟ’) ਰਾਹੀਂ ਹੁਣ ਵੋਟਰ ਆਪਣੇ ਹਲਕੇ ਜਾਂ ਰਾਜ ਦੇ ਕਿਸੇ ਵੀ ਹਲਕੇ ਵਿਚ ਚੋਣ ਲੜ ਰਹੇ ਉਮੀਦਵਾਰ ਦੇ ਪਿਛੋਕੜ ਤੇ ਉਸ ਸਬੰਧੀ ਸਾਰੀ ਵੇਰਵੇ ਜਾਣ ਸਕਣਗੇ। ਇਸ ਐਪ ਰਾਹੀਂ ਵੋਟਰਾਂ ਨੂੰ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦੇ ਬਾਰੇ ਵੀ ਜਾਣਕਾਰੀ ਮਿਲੇ ਸਕੇਗੀ। ਇਹ ਜਾਣਕਾਰੀ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦਿੱਤੀ ਹੈ।

ਹੋਰ ਪੜ੍ਹੋ :-ਜ਼ਿਲ੍ਹਾ ਵਾਸੀ ਇਸ ਟੀਕਾਕਰਣ ਮੁਹਿੰਮ ਦਾ ਲੈਣ ਵੱਧ ਤੋ ਵੱਧ ਲਾਹਾ – ਡਿਪਟੀ ਕਮਿਸ਼ਨਰ

ਜਿ਼ਲ੍ਹਾ ਵਾਸੀਆਂ ਨੂੰ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਸ੍ਰੀਮਤੀ ਬਬੀਤਾ ਕਲੇਰ ਨੇ ਕਿਹਾ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ  ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ । ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।
ਇਸ ਤੋਂ ਬਿਨ੍ਹਾਂ ਵੱਖ -ਵੱਖ ਮੋਬਾਈਲ ਵੋਟਰ ਫ੍ਰੈਂਡਲੀ ਐਪਸ ਸ਼ੁਰੂ ਕਰਨ ਜਿਹੀਆਂ ਭਾਰਤੀ ਚੋਣ ਕਮਿਸ਼ਨ ਦੀਆਂ ਕੁਝ  ਹੋਰ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਜਿ਼ਲ੍ਹਾਂ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਈ.ਸੀ.ਆਈ. ਵਲੋਂ ਇੱਕ ਹੋਰ ਐਪਲੀਕੇਸ਼ਨ ‘ਸੁਵਿਧਾ ਐਪ’ ਵੀ ਲਾਂਚ ਕੀਤੀ ਗਈ ਹੈ, ਜੋ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੋਵਾਂ ਲਈ ਮੀਟਿੰਗਾਂ, ਰੈਲੀਆਂ ਆਦਿ ਕਰਵਾਉਣ ਤੋਂ ਪਹਿਲਾਂ ਪ੍ਰਵਾਨਗੀ ਲੈਣ ਲਈ ਅਰਜ਼ੀ ਦੇਣ ਸਬੰਧੀ ਇੱਕ ਸਿੰਗਲ ਵਿੰਡੋ ਸਿਸਟਮ ਪ੍ਰਦਾਨ ਕਰਦੀ ਹੈ।
ਜਿ਼ਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ‘ਵੋਟਰ ਹੈਲਪਲਾਈਨ’ ਨਾਂ ਦੀ ਇੱਕ ਹੋਰ ਨਵੀਂ ਐਂਡਰਾਇਡ ਅਧਾਰਤ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ, ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਾਉਣ, ਅਰਜੀ ਦੀ ਸਥਿਤੀ ਦਾ ਪਤਾ ਲਗਾਉਣ , ਸ਼ਿਕਾਇਤਾਂ ਦਾਇਰ ਕਰਨ ਅਤੇ ਦਰਜ ਕਰਵਾਈਆਂ ਸ਼ਿਕਾਇਤਾਂ ਦੇ ਜਵਾਬ ਮੋਬਾਈਲ ਐਪ ‘ਤੇ ਪ੍ਰਾਪਤ ਕਰਨ ਦੇ ਨਾਲ-ਨਾਲ ਬੂਥ ਲੈਵਲ ਅਫਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਜਿਲਾ ਚੋਣ ਅਫਸਰਾਂ ਦੇ ਸੰਪਰਕ ਵੇਰਵਿਆਂ ਨੂੰ ਜਾਣਨ ਦੀ ਸਹੂਲਤ ਪ੍ਰਦਾਨ ਕਰਦੀ ਹੈ।

ਸ੍ਰਮਤੀ ਬਬੀਤਾ ਕਲੇਰ ਨੇ ਇਹ ਵੀ ਦੱਸਿਆ ਕਿ ਦਿਵਿਆਂਗ ਵਿਅਕਤੀਆਂ (ਪੀ.ਡਬਲਯ.ੂਡੀ.) ਨੂੰ ਨਵੀਂ ਰਜਿਸਟ੍ਰੇਸ਼ਨ, ਪਤੇ ਵਿੱਚ ਤਬਦੀਲੀ, ਵੇਰਵਿਆਂ ਵਿੱਚ ਤਬਦੀਲੀ ਅਤੇ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਦੁਆਰਾ ਖੁਦ ਨੂੰ ਪੀ.ਡਬਲਯ.ੂਡੀ. ਵਜੋਂ ਦਰਸਾਉਣ ਲਈ ਬੇਨਤੀ ਕਰਨ ਦੇ ਯੋਗ ਬਣਾਉਣ ਲਈ ‘ਪੀ.ਡਬਲਯੂ.ਡੀ .ਐਪ’ ਵੀ ਲਾਂਚ ਕੀਤੀ ਗਈ ਹੈ।

Spread the love