ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ  ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਜਲਾਲਾਬਾਦ ਵਿਖੇ ਪੰਜ ਦਿਨਾਂ ਸਿਖਲਾਈ ਕੋਰਸ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ  ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਜਲਾਲਾਬਾਦ ਵਿਖੇ ਪੰਜ ਦਿਨਾਂ ਸਿਖਲਾਈ ਕੋਰਸ ਦਾ ਆਯੋਜਨ

ਪਟਿਆਲਾ, 3 ਨਵੰਬਰ 2021

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪੰਜ ਦਿਨ ਦੇ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਵਿਚ ਪਿੰਡ ਜਲਾਲਾਬਾਦ ਦੇ 25 ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਸਿਖਲਾਈ ਕੋਰਸ ਵਿਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਵਿਸ਼ਿਆਂ ਤੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।

ਹੋਰ ਪੜ੍ਹੋ :-ਸਵੀਪ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ‘ਚ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ(ਸਿਖਲਾਈ) ਜੀ ਨੇ ਕਿਸਾਨਾਂ ਦੀ ਸਿਖਲਾਈ ਕੋਰਸ ਵਿਚ ਸਵਾਗਤ ਕੀਤਾ ਅਤੇ ਪਰਾਲੀ ਸਬੰਧੀ ਚੱਲ ਰਹੇ ਪ੍ਰਾਜੈਕਟ ਬਾਰੇ ਜਾਣਕਾਰੀ ਦਿੱਤੀ। ਡਾ. ਗੁਰਉਪਦੇਸ਼ ਕੌਰ, ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨ ਬਾਰੇ ਦੱਸਿਆ।

ਡਾ. ਗੁਰਨਾਜ਼ ਸਿੰਘ ਗਿੱਲ, ਸਹਿਯੋਗੀ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ। ਇਸ ਵਿਚ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਦਿੱਤੀ ਗਈ ਅਤੇ ਇਸ ਦੇ ਨਾਲ ਪਰਾਲੀ ਨਾਲ ਚੱਲਣ ਵਾਲੇ ਬਾਇਓ ਗੈਸ ਪਲਾਂਟ ਬਾਰੇ ਲੈਕਚਰ ਦਿੱਤਾ। ਡਾ. ਰਚਨਾ ਸਿੰਗਲਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਪਰਮਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਨੇ ਡੇਅਰੀ ਫਾਰਮਿੰਗ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।

ਡਾ. ਹਰਦੀਪ ਸਿੰਘ ਸਭੀਖੀ, ਸਹਿਯੋਗੀ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਸਾਂਭ ਕੇ ਬੀਜੀ ਹੋਈ ਕਣਕ ਵਿਚ ਕੀੜਿਆਂ/ਬਿਮਾਰੀਆਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਦੱਸਿਆ। ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ) ਨੇ ਪ੍ਰੋਸੈਸਿੰਗ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਦੱਸਿਆ। ਅੰਤ ਵਿਚ ਪਿੰਡ ਦੇ ਉੱਦਮੀ ਕਿਸਾਨ ਇਕਬਾਲ ਸਿੰਘ ਨੇ ਸਾਰਿਆ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਆਏ ਹੋਏ ਸਿੱਖਿਆਰਥੀਆਂ ਵੱਲੋਂ ਸੁਚੱਜੇ ਢੰਗ ਨਾਲ ਪਰਾਲੀ ਸੰਭਾਲਣ ਦਾ ਪ੍ਰਣ ਲਿਆ ਗਿਆ।

Spread the love