ਪਟਿਆਲਾ, 19 ਜਨਵਰੀ 2022
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਸੰਦੀਪ ਹੰਸ ਨੇ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ 2 ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।
ਹੋਰ ਪੜ੍ਹੋ :-ਚੰਨੀ ਦੇ ਰਿਸਤੇਦਾਰਾਂ ਨੇ ਜਦ ਐਨੇ ਕਰੋੜ ਕਮਾਏ ਤਾਂ ਖ਼ੁਦ ਚੰਨੀ ਨੇ ਕਿੰਨੇ ਕਮਾਏ ਹੋਣਗੇ: ਰਾਘਵ ਚੱਢਾ
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ 2 ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 16 ਮਾਰਚ 2022 ਤੱਕ ਲਾਗੂ ਰਹਿਣਗੇ।