ਰਿਹਾਇਸ਼ੀ ਸਕਿੱਲ ਸੈਂਟਰ ਵਿਖੇ ਨਵੇਂ ਕੋਰਸਾਂ ਦੀ ਸ਼ੁਰੂਆਤ

Skill
ਰਿਹਾਇਸ਼ੀ ਸਕਿੱਲ ਸੈਂਟਰ ਵਿਖੇ ਨਵੇਂ ਕੋਰਸਾਂ ਦੀ ਸ਼ੁਰੂਆਤ
ਨਵਾਂਸ਼ਹਿਰ, 10 ਅਕਤੂਬਰ 2021

ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਦੀਨ ਦਿਆਲ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਚੱਲ ਰਹੇ ਡਵੱਥ ਇਨਫੋਟੈੱਕ ਦੇ ਰਿਹਾਇਸ਼ੀ ਸਕਿੱਲ ਸੈਂਟਰ ਵਿਖੇ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਸਖ਼ਤ ਹਦਾਇਤਾਂ ਜਾਰੀ

ਇਸ ਮੌਕੇ ਉਨਾਂ ਵੱਲੋਂ ਸਿਖਿਆਰਥੀਆਂ ਨੂੰ ਨਵੇਂ ਕੋਰਸਾਂ ਦੀਆਂ ਵੈੱਲਕਮ ਕਿੱਟਾਂ ਵੀ ਤਕਸੀਮ ਕੀਤੀਆਂ ਗਈਆਂ। ਇਸ ਦੌਰਾਨ ਉਨਾਂ ਸਿਖਿਆਰਥੀਆਂ ਨੂੰ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਅਧੀਨ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਰੋਜ਼ਗਾਰ ਅਤੇ ਹੁਨਰ ਸਿਖਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਮੌਕੇ ਹੁਨਰ ਵਿਕਾਸ ਮਿਸ਼ਨ ਦੇ ਸੰਮੀ ਠਾਕੁਰ ਅਤੇ ਰਾਜ ਕੁਮਾਰ ਨੇ ਦੱਸਿਆ ਕਿ ਇਨਾਂ ਸਕਿੱਲ ਸੈਂਟਰਾਂ ਵਿਚ ਪ੍ਰਾਰਥੀਆਂ ਨੂੰ ਟ੍ਰੇਨਿੰਗ ਉਪਰੰਤ ਰਹਿਣਾ, ਖਾਣਾ ਅਤੇ ਪੜਾਈ ਬਿਲਕੁਲ ਮੁਫ਼ਤ ਕਰਵਾਈ ਜਾਂਦੀ ਹੈ ਅਤੇ ਟ੍ਰੇਨਿੰਗ ਉਪਰੰਤ ਉਨਾਂ ਦੀ ਪਲੇਸਮੈਂਟ ਵੀ ਕਰਵਾਈ ਜਾਂਦੀ ਹੈ।
Spread the love