ਸਵੀਪ: ਰਿਟਰਨਿੰਗ ਅਫਸਰ ਵੱਲੋਂ ਦਸਤਖ਼ਤ ਮੁਹਿੰਮ ਦਾ ਆਗਾਜ਼

ਸਵੀਪ: ਰਿਟਰਨਿੰਗ ਅਫਸਰ ਵੱਲੋਂ ਦਸਤਖ਼ਤ ਮੁਹਿੰਮ ਦਾ ਆਗਾਜ਼
ਸਵੀਪ: ਰਿਟਰਨਿੰਗ ਅਫਸਰ ਵੱਲੋਂ ਦਸਤਖ਼ਤ ਮੁਹਿੰਮ ਦਾ ਆਗਾਜ਼
ਵੋਟਰ ਜਾਗਰੂਕਤਾ ਲਈ ਪੋਸਟਰ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਬਰਨਾਲਾ, 7 ਫਰਵਰੀ 2022

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿਚ ਸਵੀਪ ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।

ਹੋਰ ਪੜ੍ਹੋ:-ਜ਼ਿਲ੍ਹੇ ਅੰਦਰ 22 ਲੱਖ 25 ਹਜ਼ਾਰ 637 ਦੇ ਲੋਕਾਂ ਦੇ ਲੱਗ ਚੁੱਕੀ ਹੈ ਵੈਕਸ਼ੀਨ

ਇਸ ਤਹਿਤ ਵਿਧਾਨ ਸਭਾ ਹਲਕਾ 103 ਬਰਨਾਲਾ ’ਚ ਰਿਟਰਨਿੰਗ ਅਫਸਰ ਸ੍ਰ੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਆਨਲਾਈਨ ਪੋਸਟਰ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਰੰਗੋਲੀ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਪੋਲਿੰਗ ਬੂਥਾਂ ’ਤੇ ਸਵੀਪ ਤਹਿਤ ਪੇਂਟਿੰਗ ਕਰਵਾਈ ਗਈ ਹੈ।

ਇਸ ਮੌਕੇ ਰਿਟਰਨਿੰਗ ਅਫਸਰ ਸ੍ਰ੍ਰੀ ਵਰਜੀਤ ਵਾਲੀਆ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਵਿਖੇ ਸਵੀਪ ਤਹਿਤ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਹੈ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਲਾਲਚ ਅਤੇ ਭੈਅ ਤੋਂ ਕਰਨ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ।

Spread the love