ਸੇਵਾਂ ਕੇਂਦਰਾਂ ਵਿਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਸਬੰਧੀ ਦੋ ਨਵੀਆਂ ਸੇਵਾਵਾਂ ਸ਼ੁਰੂ

SHENA AGARWAL
ਸੇਵਾਂ ਕੇਂਦਰਾਂ ਵਿਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਸਬੰਧੀ ਦੋ ਨਵੀਆਂ ਸੇਵਾਵਾਂ ਸ਼ੁਰੂ
ਨਵਾਂਸ਼ਹਿਰ, 29 ਸਤੰਬਰ 2021

ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਫੂਡ ਅਤੇ ਡਰੱਗਸ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਇਹ ਦੋਵੇਂ ਸੇਵਾਵਾਂ ਜ਼ਿਲੇ ਦੇ ਸਮੂਹ 17 ਸੇਵਾ ਕੇਂਦਰਾਂ ਵਿਚ ਸ਼ੁਰੂ ਹੋ ਗਈਆਂ ਹਨ। ਉਨਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਖਾਧ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ (ਟਰਨਓਵਰ 12 ਲੱਖ ਰੁਪਏ ਤੋਂ ਘੱਟ) ਤਹਿਤ ਰਜਿਸਟ੍ਰੇਸ਼ਨ ਅਤੇ ਖਾਧ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਤੋਂ ਵੱਧ ਦੀ ਟਰਨਓਵਰ) ਤਹਿਤ ਲਾਇਸੰਸ ਜਾਰੀ ਕਰਨ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਪ੍ਰਾਪਤ ਹੋਣਗੀਆਂ। ਉਨਾਂ ਦੱਸਿਆ ਕਿ ਇਨਾ ਸੇਵਾਵਾਂ ਲਈ ਸੇਵਾ ਕੇਂਦਰਾਂ ਵਿਚ 1815 ਰੁਪਏ ਪ੍ਰਤੀ ਸੇਵਾ, ਸੇਵਾ ਫੀਸ ਲਈ ਜਾਵੇਗੀ। ਉਨਾਂ ਕਿਹਾ ਕਿ ਲਾਇਸੰਸ ਸੇਵਾ ਲਈ ਰਜਿਸਟ੍ਰੇਸ਼ਨ ਵਾਸਤੇ ਹੁਣ ਬਿਨੈਕਾਰ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿਖੇ ਹੀ ਅਪਲਾਈ ਕਰ ਸਕਣਗੇ।

ਹੋਰ ਪੜ੍ਹੋ :-ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ ਰਾਜਿਸ਼ਟ੍ਰੇਸ਼ਨ ਤੇ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਂਵਾ ਸ਼ੁਰੂ :ਡਿਪਟੀ ਕਮੀਸ਼ਨਰ ਸੋਨਾਲੀ ਗਿਰੀ

Spread the love