ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਠਿਤ ਟੀਮਾਂ ਵੱਲੋਂ 24 ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

news makahni
news makhani
ਪ੍ਰੋਗਰਾਮ ‘ਚ 810 ਲੋਕਾਂ ਵੱਲੋਂ ਭਾਗ ਲਿਆ ਗਿਆ

ਲੁਧਿਆਣਾ, 24 ਅਕਤੂਬਰ 2021

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਗਠਿਤ ਟੀਮਾਂ ਵੱਲੋਂ ਤਕਰੀਬਨ 24 ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਿ ਤਕਰੀਬਨ  810 ਲੋਕਾਂ ਵੱਲੋਂ ਭਾਗ ਲਿਆ ਗਿਆ ।

ਹੋਰ ਪੜ੍ਹੋ :-ਵਿਦੇਸ਼ੀ ਕੰਪਨੀਆਂ ਵਲੋਂ ਨਿਵੇਸ਼ ਕਰਨ ਲਈ ਪੰਜਾਬ ਬਣਿਆ ਪਸੰਦੀਦਾ ਥਾਂ

ਜ਼ਿਕਰਯੋਗ ਹੈ ਕਿ ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ  ਹੇਠ  ਜਿਲ੍ਹਾ ਲੁਧਿਆਣਾ  ਅਧੀਨ  2 ਅਕਤੂਬਰ ਤੋਂ 14 ਨਵੰਬਰ, 2021 ਤੱਕ PAN India Awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਮੁਹਿੰਮ  ਤਹਿਤ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰਜ਼ ਅਤੇ ਲਾਅ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ।

Spread the love