ਰੂਪਨਗਰ 12 ਅਕਤੂਬਰ 2021
ਸ਼੍ਰੀਮਤੀ ਹਰਪ੍ਰੀਤ ਕੌਰ ਜੀਵਨ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਵੱਲ਼ੋਂ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਵਾਲੀਆਂ ਸੰਗਤਾਂ ਲਈ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਸਨੀਕਾਂ ਲਈ ਵਿਸ਼ੇਸ਼ ਲੀਗਲ ਲਿਟਰੇਸੀ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਦੌਰਾਨ ਸ੍ਰੀ ਮਾਨਵ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਦੁਆਰਾ ਆਜ਼ਾਦੀ ਦਾ ਮਹਾਉਤਸਵ ਦੇ ਸੰਦਰਭ ਵਿਚ ਵਿਸ਼ੇਸ਼ ਪੈਨ ਇੰਡੀਆ ਆਊਟਰੀਚ ਮੁਹਿੰਮ ਸ਼ੁਰੂ ਕੀਤੀ ਹੈ ਜੋ 02 ਅਕਤੂਬਰ ਤੋਂ ਲੈ ਕੇ 14 ਨਬੰਵਰ ਤੱਕ ਜਾਰੀ ਰਹੇਗੀ। ਇਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੁਆਰਾ 12 ਟੀਮਾਂ ਬਣਾਈਆਂ ਗਈਆਂ ਹਨ ਜਿਸ ਵਿਚ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਜੋ ਰੂਪਨਗਰ ਜ਼ਿਲ੍ਹੇ ਦੇ 606 ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਵਿਸ਼ੇਸ਼ ਸੇਵਾਵਾਂ ਬਾਰੇ ਲੋਕਾਂ ਨੂੰ ਜਾਗੂਰਕ ਕਰਨਗੇ।
ਇਸ ਮੁਹਿੰਮ ਤਹਿਤ ਹੀ ਮਾਣਯੋਗ ਸ਼ੈਸ਼ਨ ਜੱਜ ਜੀਆਂ ਵਲੋਂ ਉਕਤ ਲੀਗਲ ਲਿਟਰੇਸੀ ਕਲੱਬ ਨੂੰ ਆਯੋਜਿਤ ਕੀਤਾ ਗਿਆ ਹੈ।