![ਪੈਨ ਇੰਡੀਆ ਪੈਨ ਇੰਡੀਆ](https://newsmakhani.com/wp-content/uploads/2021/10/Untitled-design-2021-10-15T131046.663.jpg)
ਜ਼ਿਲ੍ਹਾ ਪ੍ਰੋਗਰਾਮ ਦਫਤਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 434 ਪਿੰਡਾ ਵਿੱਚ ਚਲਾਈ ਜਾ ਰਹੀ ਹੈ ਡੋਰ ਟੂ ਡੋਰ ਕੰਪੇਨ
ਫਾਜ਼ਿਲਕਾ 14 ਅਕਤੂਬਰ 2021
ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਤਰਸੇਮ ਮੰਗਲਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਪੈਨਲ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰ ਦੁਆਰਾ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ / ਕੈਂਪਾਂ ਦਾ ਆਯੋਜਨ ਕੀਤਾ ਗਿਆ ਅਤੇ ਡਿਸਟ੍ਰਿਕਟ ਪ੍ਰੋਗਰਾਮ ਦਫਤਰ ਦੇ ਸਹਿਯੋਗ ਨਾਲ ਅੱਜ ਆਂਗਨਵਾੜੀ ਵਰਕਰ ਅਤੇ ਉਨ੍ਹਾਂ ਦੇ ਸੁਪਰਵਾਈਜ਼ਰ ਦੁਆਰਾ ਫਾਜ਼ਿਲਕਾ ਜ਼ਿਲ੍ਹਾ ਦੇ 434 ਪਿੰਡਾਂ ਵਿੱਚ ਡੋਰ ਟੂ ਡੋਰ ਕੰਪੇਨ ਕੀਤੀ ਜਾ ਰਹੀ ਹੈ ਜਿਸ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ ਦੇ ਤਹਿਤ ਸਕੀਮਾਂ ਦੇ ਇਸ਼ਤਿਹਰ ਵੰਡੇ ਗਏ।
ਹੋਰ ਪੜ੍ਹੋ :-ਮੁਖਵਿੰਦਰ ਸਿੰਘ ਛੀਨਾ ਨੇ ਆਈਜੀ ਪਟਿਆਲਾ ਰੇਂਜ ਦਾ ਅਹੁਦਾ ਸੰਭਾਲਿਆ
ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਮੁੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਕੀੜਿਆਂ ਵਾਲੀ ਵਿਖੇ ਸੈਮੀਨਾਰ ਵੀ ਲਗਾਇਆ ਗਿਆ ਜਿਸ ਵਿੱਚ ਬੱਚਿਆਂ ਨੂੰੂ ਨਾਲਸਾ ਦੀ ਸਕੀਮਾਂ ਜਿਵੇਂ ਕਿ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਹਨਾਂ ਦੀ ਸਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ਤੇ ਬਿਮਾਰ ਅਤੇ ਮਾਨਸਿਕ ਤੌਰ ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਮਿਲਦੀਆਂ ਹਨ ਅਤੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।
ਇਸ ਤੋਂ ਬਾਅਦ ਉਹਨਾਂ ਨੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੇਕਸੁਅਲ ਆਫੈਂਸ ਐਕਟ, 2012 ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਜਿਸ ਤਰ੍ਹਾਂ ਕਿ ਤੇਜ਼ਾਬ ਪੀੜਤ, ਅਣਪਛਾਤੇ ਵਿਅਕਤੀ ਦੁਆਰਾ ਐਕਸੀਡੈਂਟ ਪੀੜਤ ਨੂੰ ਮੁਆਵਜ਼ਾ ਜਾਂ ਰੇਪ ਪੀੜਤ ਨੂੰ ਮੁਆਵਜ਼ਾ ਮਿਲਦਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਕਚਹਿਰੀ ਵਿਖੇ ਸਥਿਤ ਫਰੰਟ ਆਫਿਸ ਪਹੁੰਚ ਕਰੋ ਜਾਂ ਡਾਇਲ ਕਰੋ 1968 ਜਾਂ 01638-261500 `ਤੇ ਸੰਪਰਕ ਕਰ ਸਕਦੇ ਹੋ।