ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆ ਮੁਹਿੰਮ ਤਹਿਤ 27 ਪਿੰਡਾਂ ‘ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

DLSA
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆ ਮੁਹਿੰਮ ਤਹਿਤ 27 ਪਿੰਡਾਂ 'ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ
-965 ਵਸਨੀਕ ਨੇ  ਕੀਤੀ ਸ਼ਮੂਲੀਅਤ
– ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਆਸ਼ਾ ਵਰਕਰਾਂ ਲਈ ਵਿਸ਼ੇਸ਼ ਸੈਮੀਨਾਰ ਆਯੋਜਿਤ
– 160 ਆਸ਼ਾ ਵਰਕਰਾਂ ਵੀ ਬਣੀਆਂ ਸੈਮੀਨਾਰ ਦਾ ਹਿੱਸਾ

ਲੁਧਿਆਣਾ, 22 ਅਕਤੂਬਰ 2021

ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ  ਹੇਠ  ਜਿਲ੍ਹਾ ਲੁਧਿਆਣਾ  ਅਧੀਨ 2 ਅਕਤੂਬਰ ਤੋਂ 14 ਨਵੰਬਰ, 2021 ਤੱਕ PAN India Awareness and outreach Programme’ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਹੋਰ ਪੜ੍ਹੋ :-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਹੱਕੀ ਮੰਗਾ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ

ਇਸ ਮੁਹਿੰਮ ਤਹਿਤ ਜਿਲ੍ਹਾ ਲੁਧਿਆਣਾ ਅਧੀਨ ਪੈਂਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਮੁਫਤ ਕਾਨੁੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਐਡਵੋਕੇਟਸ, ਪੈਰਾ ਲੀਗਲ ਵਲੰਟੀਅਰਜ਼ ਅਤੇ ਲਾਅ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ । ਅੱਜ ਮਿਤੀ 22-10-2021 ਨੂੰ ਇਨ੍ਹਾਂ ਟੀਮਾਂ ਵੱਲੋਂ ਤਕਰੀਬਨ 27 ਪਿੰਡਾਂ ਵਿੱਚ Legal Awareness Programmes ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਿ ਤਕਰੀਬਨ 965 ਲੋਕਾਂ ਵੱਲੋਂ ਭਾਗ ਲਿਆ ਗਿਆ ।

ਇਸ ਮੁਹਿੰਮ ਤਹਿਤ DLSA, ਲੁਧਿਆਣਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਮਰਾਲਾ ਵਿਖੇ ਜਿਲ੍ਹੇ ਅਧੀਨ ਵੱਖ-ਵੱਖ ਪਿੰਡਾਂ ਵਿੱਚ ਕੰਮ ਕਰ ਰਹੀ ਆਂਗਨਵਾੜੀ ਵਰਕਰਾਂ ਅਤੇ  ਆਸ਼ਾ  ਵਰਕਰਾਂ ਲਈ ਇੱਕ ਵਿਸ਼ੇਸ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ ਜਿਸਦੀ ਪ੍ਰਧਾਨਗੀ ਸ੍ਰੀ ਪੀ.ਐਸ. ਕਾਲੇਕਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਜੀ ਵੱਲੋਂ ਕੀਤੀ ਗਈ ।  ਇਸ ਸੈਮੀਨਾਰ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਹਾਜ਼ਰ ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਮੀਡੀਏਸ਼ਨ ਪ੍ਰਣਾਲੀ ਅਤੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਸੇਵਾਵਾਂ ਸਕੀਮਾਂ ਅਤੇ ਹੋਰ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਗਈ ਕਿ ਉਹ ਪਿੰਡਾਂ ਵਿੱਚ ਘਰ-ਘਰ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਦਾ ਫਾਇਦਾ ਲੈ ਸਕਣ । ਇਸ ਸੈਮੀਨਾਰ ਵਿੱਚ ਲਗਭਗ 160 ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਭਾਗ ਲਿਆ ਗਿਆ ।