ਸੁਵਿਧਾ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਕੈਂਪ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ

SUVIDHA CAMP
ਸੁਵਿਧਾ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਕੈਂਪ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ
ਆਮ ਲੋਕਾਂ ਨੂੰ ਕੈਂਪ ਵਿਚ ਮੁਹੱਈਆ ਕਰਵਾਈਆਂ ਗਈਆਂ ਵੱਖ-ਵੱਖ ਵਿਭਾਗਾਂ ਦੀ ਭਲਾਈ ਸਕੀਮਾਂ ਦਾ ਲਾਭ

ਰੂਪਨਗਰ, 29 ਅਕਤੂਬਰ 2021 

ਪੰਜਾਬ ਸਰਕਾਰ ਵਲੋਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਚਲਾਏ ਗਏ ਸੁਵਿਧਾ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਕੈਂਪ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਵਿੱਚ ਯੋਗ ਲਾਭਪਾਤਰੀਆਂ ਨੇ ਇਸ ਸੁਨਹਿਰੀ ਮੌਕੇ ਦਾ ਫਾਇਆ ਲਿਆ।

ਹੋਰ ਪੜ੍ਹੋ :-ਵੋਟਰ ਜਾਗਰੂਕਤਾ ਮੁਕਾਬਲੇ ਆਯੋਜਿਤ

ਇਨ੍ਹਾਂ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਲਗਾਏ ਗਏ ਸਟਾਲਾਂ ਉਤੇ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਜਿਸ ਵਿਚ ਵਿਸ਼ੇਸ਼ ਤੌਰ ’ਤੇ ਬਿਜਲੀ ਵਿਭਾਗ ਵਲੋ 2 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਦੇ ਬਕਾਇਆ ਬਿੱਲ ਮਾਫ ਕਰਨ ਵਾਲੇ ਕਾਊਂਟਰ ’ਤੇ ਵੱਡੀ ਗਿਣਤੀ ਵਿਚ ਆਮ ਲੋਕਾਂ ਨੇ ਆਪਣੇ ਫਾਰਮ ਭਰੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।

ਇਨ੍ਹਾਂ ਕੈਂਪਾਂ ਵਿਚ ਮੁਫਤ ਕਾਨੂੰਨੀ ਸੇਵਾਵਾ ਅਥਾਰਟੀ ਵਲਂੋ ਵੀ ਵਿਸੇ਼ਸ ਸਟਾਲ ਲਗਾਇਆ ਗਿਆ, ਜਿੱਥੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਸਕੀਮਾਂ ਤੇ ਪ੍ਰੋਗਰਾਮਾਂ ਦੀ ਮੁਕੰਮਲ ਜਾਣਕਾਰੀ ਮੁਹੱਇਆ ਕਰਵਾਉਣ ਲਈ ਕੈਂਪ ਵਿਚ ਵਿਭਾਗਾਂ ਦੇ ਕਰਮਚਾਰੀਆਂ ਦੀ ਤੈਨਾਤੀ ਤੋਂ ਇਲਾਵਾ ਇੱਕ ਵਿਸੇੇ਼ਸ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਸੀ ਜਿਥੇ ਢੁਕੱਵਂੇ ਅਤੇ ਸੁਚੱਜੇ ਢੰਗ ਨਾਲ ਲੋਕਾਂ ਦੀ ਸਕੀਮਾਂ ਦੇ ਲਾਭ ਮੁਹੱਈਆ ਕਰਵਾਉਣ ਲਈ ਮੱਦਦ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਲੋਕ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ, ਪਂੇਡੂ ਵਿਕਾਸ ਵਲੋਂ ਮਗਨਰੇਗਾ ਜਾਬ ਕਾਰਡ ਬਣਾਉਣ ਵਾਲੇ ਕਾਊਟਰਾਂ ਦਾ ਲਾਭਪਾਤਰੀਆਂ ਨੂੰ ਕਾਫੀ ਫਾਇਦਾ ਪਹੁੰਚਿਆ  ਅਤੇ ਕੈਂਪ ਵਿਚ ਪੰਜ ਮਰਲੇ ਤੱਕ ਦਾ ਪਲਾਂਟ ਲੈਣ ਵਾਲਿਆਂ ਵਲੋ ਵੀ ਆਪਣੇ ਫਾਰਮ ਨਿਰਧਾਰਤ ਪ੍ਰੋਫਾਰਮੇ ਵੀ ਭਰੇ ਗਏ।

ਇਸ ਮੌਕੇ ਤੇ ਮੋਜੂਦ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਲੋਕਾਂ ਨੂੰ ਜਾਣਕਾਰੀ ਦੇਣ ਦੇ ਨਾਲ ਉਨ੍ਹਾਂ ਦੇ ਫਾਰਮ ਭਰਵਾਉਣ ਵਿਚ ਵੀ ਸਹਿਯੋਗ ਦਿੱਤਾ ਗਿਆ। ਖੁਰਾਕ ਅਤੇ ਸਪਲਾਈ ਵਿਭਾਗ ਵਲੋਂ ਮੁਫਤ ਐਲ.ਪੀ.ਜੀ ਗੈਸ ਕੁਨੈਕਸ਼ਨ ਅਤੇ ਪੈਨਸ਼ਨ, ਆਸ਼ੀਰਵਾਦ ਸਕੀਮ ਅਤੇ ਹੋਰ ਸਕੀਮਾਂ ਦਾ ਲਾਭ ਲੈਣ ਵਾਲੇ ਲੋੜਵੰਦਾਂ ਵਲੋ ਵੀ ਆਪਣੇ ਫਾਰਮ ਭਰੇ ਗਏ।

Spread the love