ਐਸ.ਏ.ਐਸ.ਨਗਰ, 12 ਨਵੰਬਰ 2021
‘ਪੈਨ ਇੰਡੀਆ ਆਊਟਰੀਚ ਅਤੇ ਅਵੇਰਨੈਸ ਪ੍ਰੋਗਰਾਮ’ ਅਨੁਸਾਰ ਸ੍ਰੀ ਆਰ.ਐਸ. ਰਾਏ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਖਰੜ ਵਿਖੇ ਜਿਲ੍ਹਾ ਪੱਧਰੀ ਲੀਗਲ ਸਰਵਿਸਿਜ਼ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਆਮ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਸਟਾਲ ਲਗਾਏ ਗਏ।
ਇਸ ਕੈਂਪ ਦੇ ਆਯੋਜਨ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਨੂੰ ਉਨ੍ਹਾਂ ਦੇ ਦਰ ਤੇ ਮੁਹੱਈਆ ਕਰਵਾਉਣਾ ਸੀ। ਇਸ ਕੈਂਪ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਲ ਵਿਭਾਗ, ਟਰਾਂਸਪੋਰਟ ਵਿਭਾਗ, ਫੂਡ ਸਪਲਾਈ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਬੈਂਕਫਿਕੋ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਕਿਰਤ ਵਿਭਾਗ, ਬੀ.ਡੀ.ਪੀ.ਓ. ਦਫ਼ਤਰ ਅਤੇ ਮਿਊਂਸਪਲ ਕੌਸਲ ਖਰੜ ਆਦਿ ਵਿਭਾਗਾਂ ਵਲੋਂ ਸਟਾਲ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਕੈਂਪ ਦੌਰਾਨ 278 ਦਰਖਾਸਤਾਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ 1793 ਦਰਖਾਸਤਾਂ ਜੋ ਕਿ ਕੈਂਪ ਤੋਂ ਪਹਿਲਾਂ ਡੋਰ ਟੂ ਡੋਰ ਕੈਂਪੇਨ ਦੁਆਰਾ ਪ੍ਰਾਪਤ ਹੋਈਆਂ ਸਨ ਉਨ੍ਹਾਂ ਨੂੰ ਕੈਂਪ ਦੌਰਾਨ ਵਿਚਾਰਿਆ ਗਿਆ। ਮੌਕੇ ਤੇ ਕੈਂਪ ਵਿਚ 1683 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲੰਬਤ ਦਰਖਾਸਤਾਂ ਤੇ ਪਹਿਲ ਦੇ ਅਧਾਰ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।
ਸ੍ਰੀ ਆਰ.ਐੱਸ. ਰਾਏ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੈਂਪ ਵਿਚ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਸਾਰੇ ਜਿਲੇ੍ਹੇ ਵਿਚ ਪਿੰਡ ਪੱਧਰ ਤੱਕ ਆਮ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਕੰਪੇਨ ਵਿਚ ਕਾਨੂੰਨ ਦੇ ਵਿਦਿਆਰਥੀ, ਆਸ਼ਾ ਵਰਕਰ, ਆਂਗਨਵਾੜੀ ਵਰਕਰ ਅਤੇ ਜਿਲ੍ਹਾ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਰਮਚਾਰੀ ਵੀ ਸਹਿਯੋਗ ਕਰ ਰਹੇ ਹਨ। ਉਨ੍ਹਾਂ ਵਲੋਂ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫਤ ਕਾਨੂੰਨੀ ਸਹਾਇਤਾ ਦੇ ਨਾਲ-ਨਾਲ ਵਿਕਮਟ ਕੰਪਨਸੇਸ਼ਨ ਸਕੀਮ ਅਧੀਨ ਪੀੜ੍ਹਤ ਲੋਕਾਂ ਨੂੰ ਮੁਆਵਜ਼ਾ ਵੀ ਅਦਾ ਕੀਤਾ ਜਾਂਦਾ ਹੈ ਅਤੇ ਇਸ ਮੌਕੇ ਤੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੀਗਲ ਸਰਵਿਸਿ਼ਜ਼ ਐਕਟ ਅਧੀਨ ਆਉਂਦੀਆਂ ਸਕੀਮਾਂ ਦਾ ਲਾਭ ਉਠਾਉਣ। ਇਸ ਮੌਕੇ ਤੇ ਸ੍ਰੀਮਤੀ ਕ੍ਰਿਸ਼ਨਾਨੁਜਾ ਮਿੱਤਲ, ਸਿਵਲ ਜੱਜ (ਜੂਨੀਅਰ ਡਵੀਜਨ), ਖਰੜ, ਸ੍ਰੀ ਅਵਿਕੇਸ਼ ਗੁਪਤਾ, ਐਸ.ਡੀ.ਐਮ. ਖਰੜ ਅਤੇ ਬਾਰ ਐਸੋਸੀਏਸ਼ਨ ਖਰੜ ਦੇ ਮੈਂਬਰ ਵੀ ਹਾਜ਼ਰ ਸਨ।