ਐਸ.ਏ.ਐਸ ਨਗਰ, 13 ਅਪ੍ਰੈਲ 2022
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਿਤ ਤਲਵਾੜ ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਅਪ੍ਰੈਲ ਨੂੰ ਮਹਾਂਵੀਰ ਜਯੰਤੀ ਮੌਕੇ ਮੀਟ, ਅੰਡੇ ਦੀਆਂ ਦੁਕਾਨਾਂ , ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੋਰ ਪੜ੍ਹੋ :-ਲਾਰਵੇ ਚੈਕਿੰਗ ਦੌਰਾਨ 88 ਘਰਾਂ ਦਾ ਸਰਵੇ ਕਰ 150 ਦੇ ਕਰੀਬ ਕੰਟੇਨਰ ਕੀਤੇ ਚੈਕ
ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਮਹਾਂਵੀਰ ਜਯੰਤੀ ਮੌਕੇ ਜੀਵ ਹੱਤਿਆ ਕਰਨ ਨਾਲ ਜੈਨ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਧਾਰਮਿਕ ਸਦਭਾਵਨਾ ਬਣਾਏ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ 14 ਅਪ੍ਰੈਲ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ,ਹੋਟਲ,ਹਾਤੇ,ਵਿੱਚ ਅੰਡਾ ਮੀਟ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।