
ਜਲੰਧਰ 13 ਅਪ੍ਰੈਲ 2022
ਵਧੀਕ ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਅਮਰਜੀਤ ਬੈਂਸ ਵਲੋਂ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 14.04.2022 ਨੂੰ ਭਗਵਾਨ ਮਹਾਂਵੀਰ ਜੈਯੰਤੀ ਵਾਲੇ ਦਿਨ ਜ਼ਿਲ੍ਹਾ ਜਲੰਧਰ ਦੀਆਂ ਸਾਰੀਆਂ ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ’ਤੇ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।