ਐਮ.ਆਰ. ਕਾਲਜ ਦੇ ਖੇਡ ਸਟੇਡੀਅਮ ਵਿਖੇ ਹੋਈ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

BABITA KALER ਗਣਤੰਤਰ ਦਿਵਸ
ਐਮ.ਆਰ. ਕਾਲਜ ਦੇ ਖੇਡ ਸਟੇਡੀਅਮ ਵਿਖੇ ਹੋਈ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
26 ਜਨਵਰੀ ਨੂੰ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਸ. ਅਜਾਇਬ ਸਿੰਘ ਭੱਟੀ ਲਹਿਰਾਉਣਗੇ ਰਾਸ਼ਟਰੀ ਝੰਡਾ
ਫਾਜ਼ਿਲਕਾ 24 ਜਨਵਰੀ 2022
73ਵੇਂ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਸ. ਅਜਾਇਬ ਸਿੰਘ ਭੱਟੀ ਵੱਲੋਂ ਆਸਫ ਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਐਮ.ਆਰ. ਕਾਲਜ ਦੇ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

ਹੋਰ ਪੜ੍ਹੋ :-ਚੋਣਾਂ ਨੂੰ ਵੇਖਦਿਆਂ ਬੀ ਐਸ ਐਫ ਤੇ ਪੁਲਿਸ ਨੇ ਕੱਢਿਆ ਸਾਂਝਾ ਫਲੈਗ ਮਾਰਚ

ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਆਈ.ਏ.ਐਸ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਐਸ.ਐਸ.ਪੀ. ਡਾ ਸਚਿਨ ਗੁਪਤਾ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਪਰੇਡ ਕਮਾਂਡਰ ਡੀ ਐਸ ਪੀ ਸੰਦੀਪ ਸਿੱਘ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ।
ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਨਹੀਂ ਕਰਵਾਇਆ ਜਾ ਰਿਹਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।
Spread the love