ਬਰਨਾਲਾ, 6 ਜਨਵਰੀ 2022
ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ-ਕਮ- ਚੇਅਰਮੈਨ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਵਰਧਮਾਨ ਸ਼ਿਪਿੰਗ ਕੰਪਨੀ ਨਾਲ ਤਾਲਮੇਲ ਕਰਕੇ 7 ਜਨਵਰੀ 2022 (ਦਿਨ ਸ਼ੁੱਕਰਵਾਰ) ਨੂੰ ਸਵੇਰੇ 11 ਵਜੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਮਸ਼ੀਨ ਆਪਰੇਟਰ ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ।
ਹੋਰ ਪੜ੍ਹੋ :-ਵਿਦਿਆਰਥੀਆਂ ਦੀ ਪੜਾਈ ’ਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ: ਜ਼ਿਲਾ ਸਿੱਖਿਆ ਅਫਸਰ
ਇਸ ਸਬੰਧੀ ਜ਼ਿਲਾ ਰੋਜ਼ਗਾਰ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਮਸ਼ੀਨ ਅਪਰੇਟਰ ਦੀ ਅਸਾਮੀ ਲਈ ਯੋਗਤਾ ਘੱਟੋਂ ਘੱਟ ਅੱਠਵੀਂ ਤੋਂ ਬਾਰਵੀਂ ਪਾਸ (ਸਿਰਫ ਫੀਮੇਲ), ਉਮਰ ਘੱਟੋਂ ਘੱਟ 18 ਤੋਂ 30 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ੂਅਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। । ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾਵੇ।