ਮਗਨਰੇਗਾ ਅਧੀਨ ਜ਼ਿਲਾ ਲੁਧਿਆਣਾ ਦੇ ਵੱਖ ਵੱਖ ਬਲਾਕਾਂ ‘ਚ ਕਰਵਾਏ ਜਾ ਰਹੇ ਹਨ ਸੋਸ਼ਲ ਆਡਿਟ

MNREGA
ਮਗਨਰੇਗਾ ਅਧੀਨ ਜ਼ਿਲਾ ਲੁਧਿਆਣਾ ਦੇ ਵੱਖ ਵੱਖ ਬਲਾਕਾਂ 'ਚ ਕਰਵਾਏ ਜਾ ਰਹੇ ਹਨ ਸੋਸ਼ਲ ਆਡਿਟ
ਲੁਧਿਆਣਾ, 02 ਨਵੰਬਰ 2021
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਿਤ ਕੁਮਾਰ ਪੰਚਾਲ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਿਨਿਸਟਰੀ ਆਫ ਰੂਰਲ ਡਵੈਲਪਮੈਂਟ ਭਾਰਤ ਸਰਕਾਰ ਦੀਆ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵੱਲੋ ਸੋਸ਼ਲ ਆਡਿਟ ਵਿਭਾਗ ਦੇ ਸਹਿਯੋਗ ਨਾਲ ਮਗਨਰੇਗਾ ਸਕੀਮ ਤਹਿਤ ਮਗਨਰੇਗਾ ਅਧੀਨ ਜ਼ਿਲਾ ਲੁਧਿਆਣਾ ਦੇ ਵੱਖ ਵੱਖ ਬਲਾਕਾਂ ਵਿੱਚ ਸੋਸ਼ਲ ਆਡਿਟ ਕਰਵਾਏ ਜਾ ਰਹੇ ਹਨ।
ਹੋਰ ਪੜ੍ਹੋ :-ਸ੍ਰੀ ਮੁਕਤਸਰ ਸਾਹਿਬ ਦੀਆਂ 6 ਮੰਡੀਆਂ ਵਿੱਚ 7 ਨਵੰਬਰ 2021 ਤੋਂ ਝੋਨੇ ਦੀ ਖਰੀਦ ਬੰਦ: ਆਸ਼ੂ

ਉਨ੍ਹਾਂ ਦੱਸਿਆ ਕਿ ਮਗਨਰੇਗਾ ਲੇਬਰ ਨਾਲ ਰਾਬਤਾ ਕਰਦੇ ਹੋਏ ਸੋਸ਼ਲ ਆਡਿਟ ਟੀਮ ਵੱਲੋ ਉਨ੍ਹਾਂ ਦੀ ਮੁਸ਼ਕਲਾਂ ਨੁੰ ਸੁਣਿਆ ਜਾਂਦਾ ਹੈ ਅਤੇ ਮੌਕੇ ‘ਤੇ ਨਿਪਟਾਰਾ ਵੀ ਕੀਤਾ ਜਾਂਦਾ ਹੈ। ਇਸੇ ਦੋਰਾਨ ਸੋਸ਼ਲ ਆਡਿਟ ਗਰਾਮ ਸਭਾ ਵਾਲੇ ਦਿਨ ਪਿੰਡਾਂ ਦੇ ਲੋਕਾਂ ਨੁੰ ਮਗਨਰੇਗਾ ਦੀਆ ਹਦਾਇਤਾਂ ਅਤੇ ਸੋਸ਼ਲ ਆਡਿਟ ਦੀ ਮਹੱਤਤਾ ਬਾਰ.ੇ ਮਗਨਰੇਗਾ ਲੇਬਰ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਵਿੱਚ ਮਗਨਰੇਗਾ ਲੇਬਰ ਵੱਲੋ ਵੱਧ ਚੱੜ੍ਹ ਕੇ ਭਾਗ ਲਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਮਗਨਰੇਗਾ ਸਕੀਮ ਦਿਹਾਤੀ ਵਿਕਾਸ ਦੀ ਇੱਕ ਅਹਿਮ ਸਕੀਮ ਹੈ। ਜਿਸਦੇ ਅਧੀਨ ਪਿੰਡਾਂ ਵਿੱਚ ਵਿਕਾਸ ਦੇ ਬਹੁਤ ਸਾਰੇ ਕੰਮ ਕਰਵਾਏ ਜਾਂਦੇ ਹਨ ਜਿਵੇਂ ਕਿ ਛੱਪੜਾਂ ਦਾ ਨਵੀਨੀਕਰਨ, ਨਹਿਰਾਂ ਅਤੇ ਖਾਲਿਆ ਦੀ ਸਫਾਈ, ਪਾਣੀ ਦੀ ਸਾਂਭ ਸੰਭਾਲ ਦੇ ਕੰਮ, ਰਿਚਾਰਜ਼ ਪਿੱਟਾਂ, ਗਲੀਆਂ ਨਾਲੀਆਂ ਦੀ ਉਸਾਰੀ, ਪਸ਼ੂਆਂ ਦੇ ਬਾੜੇ, ਸੋਲਿਡ ਵੇਸਟ ਮੈਂਨੇਜਮੈਂਟ ਪ੍ਰੌਜੈਕਟਸ, ਫਲੱਡ ਪ੍ਰੌਟੈਕਸ਼ਨ ਦੇ ਕੰਮ, ਪਲਾਂਟੇਸ਼ਨ, ਸਰਕਾਰੀ ਸਕੂਲਾਂ ਦਾ ਨਵੀਨੀਕਰਨ ਸਬੰਧੀ ਕੰਮ ਆਦਿ।