ਜਿਲ੍ਹੇ ਅੰਦਰ ਕਣਕ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਦੀ ਕੋਈ ਕਿੱਲਤ ਨਹੀਂ – ਮੁੱਖ ਖੇਤੀਬਾੜੀ ਅਫਸਰ

JATINDER SINGH GILL
ਯੂਰੀਆ ਖਾਦ ਦੀ ਕਿੱਲਤ ਤੋਂ ਬਚਣ ਲਈ ਕਿਸਾਨ ਜਥੇਬੰਦੀਆਂ ਨੂੰ ਰੇਲ ਆਵਾਜਾਈ ਬਹਾਲ ਕਰਨ ਦੀ ਅਪੀਲ: ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 25 ਨਵੰਬਰ 2021

ਹਾੜੀ ਸੀਜਨ ਦੌਰਾਨ ਫਸਲਾਂ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਜਿਵੇਂ ਕਿ ਯੂਰੀਆ ਅਤੇ ਡੀ.ਏ.ਪੀ. ਆਦਿ ਦੀ ਜ਼ਿਲਾ੍ਹ ਅੰਮ੍ਰਿਤਸਰ ਵਿੱਚ ਕੋਈ ਕਿੱਲਤ ਨਹੀਂ ਹੈਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ: ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਾੜੀ ਦੀਆਂ ਮੁੱਖ ਫਸਲਾਂ ਜਿਵੇਂ ਕਿ ਕਣਕਆਲੂਮਟਰ ਅਤੇ ਹੋਰ ਫਸਲਾਂ ਅਧੀਨ ਕੁੱਲ 2,14,000 ਹੈਕਟੇਅਰ ਰਕਬਾ ਹੈ। ਇਹਨਾਂ ਫਸਲਾਂ ਦੀ ਬਿਜਾਈ ਲਈ ਤਕਰੀਬਨ 33,000 ਮੀਟਰਿਕ ਟਨ ਡੀ.ਏ.ਪੀ ਖਾਦ ਦੀ ਖਪਤ ਹੋ ਜਾਂਦੀ ਹੈ। ੳਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਤਕਰੀਬਨ 35000 ਮੀਟਰਿਕ ਟਨ ਡੀ.ਏ.ਪੀ. ਖਾਦ ਪ੍ਰ੍ਰਾਪਤ ਹੋ ਚੁੱਕੀ ਹੈ।

ਹੋਰ ਪੜ੍ਹੋ :-ਝੋਨੇ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹਾ ਰੂਪਨਗਰ ਨੇ ਪੂਰੇ ਪੰਜਾਬ ਭਰ ਵਿੱਚੋਂ ਅੱਵਲ ਸਥਾਨ ਹਾਸਲ ਕੀਤਾ

ਡਾ: ਗਿੱਲ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਹਾੜੀ ਸੀਜ਼ਨ ਦੀ ਪ੍ਰਮੁੱਖ ਫਸਲ ਕਣਕ ਦੀ ਤਕਰੀਬਨ 90 ਫੀਸਦੀ ਤੋਂ ਵੱਧ ਰਕਬੇ ਉੱਪਰ ਕਿਸਾਨਾਂ ਵਲੋਂ ਬਿਜਾਈ ਕੀਤੀ ਜਾ ਚੁੱਕੀ ਹੈ ।ਹਾੜੀ ਸੀਜ਼ਨ ਦੀ ਫਸਲਾਂ ਲਈ ਤਕਰੀਬਨ 57,800 ਮੀਟਰਿਕ ਟਨ ਯੂਰੀਆ ਦੀ ਜ਼ਰੂਰਤ ਹੁੰਦੀ ਹੈਜਿਸ ਵਿੱਚੋਂ ਅਕਤੂਬਰ ਅਤੇ ਨਵੰਬਰ ਮਹੀਨੇ ਦੌਰਾਨ 45,550 ਮੀਟਰਿਕ ਟਨ ਯੂਰੀਆ ਕੋਆਪ੍ਰੇਟਿਵ ਸੋਸਾਇਟੀਆਂ ਅਤੇ ਪ੍ਰਾਈਵੇਟ ਖਾਦ ਵਿਕ੍ਰੇਤਾਵਾਂ ਰਾਹੀਂ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀ ਖਾਦ ਨਵੰਬਰ ਦੇ ਅਖੀਰ ਤੱਕ ਪ੍ਰਾਪਤ ਜੋ ਜਾਵੇਗੀ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਹਿਕਮਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਦੇ ਮਾਹਿਰਾਂ ਦੀ ਸਿਫਾਰਿਸ਼ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ।

ਜੇਕਰ ਕੋਈ ਖਾਦ ਵਿਕ੍ਰੇਤਾ ਖਾਦਾਂ ਨਾਲ ਬੇਲੋੜੀਆਂ ਇੰਨਪੁਟਸ ਦੀ ਟੈਗਿੰਗ ਕਰਕੇ ਕਿਸਾਨਾਂ ਨੂੰ ਵੇਚਣ ਦੀ ਕੋਸ਼ਿਸ ਕਰਦਾ ਹੈ ਤਾਂ ਕਿਸਾਨ ਵੀਰ ਤੁਰੰਤ ਜਿਲ੍ਹੇ ਅਤੇ ਬਲਾਕ ਦੇ ਦਫਤਰਾਂ ਵਿੱਚ ਸੰਪਰਕ ਕਰਨਤਾਂ ਜੋ ਅਜਿਹੇ ਵਿਅਕਤੀਆਂ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ  ਉਨ੍ਹਾਂ ਨੇ ਦਸਿਆ ਕਿ ਕਿਸਾਨਾਂ ਨੂੰ ਮਿਆਰੀ ਖਾਦਾਂਬੀਜ ਅਤੇ ਐਗਰੋਕੈਮੀਕਲਜ਼ ਮੁਹੱਈਆ ਕਰਵਾਉਣ ਲਈ ਜ਼ਿਲਾ੍ਹ ਅਤੇ ਬਲਾਕ ਪੱਧਰੀ ਟੀਮਾਂ ਲਗਾਤਾਰ ਖਾਦ ਵਿਕਰੇਤਾਵਾਂ ਅਤੇ ਕੋਆਪਰੇਟਿਵ ਸੋਸਾਇਟੀਆਂ ਦੀ ਚੈਕਿੰਗ ਕਰ ਰਹੀਆਂ ਹਨ।