ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਤਹਿਤ ਹਰ ਗਲੀ ਮੁਹੱਲੇ ਪਹੁੰਚ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

VOTE
ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਤਹਿਤ ਹਰ ਗਲੀ ਮੁਹੱਲੇ ਪਹੁੰਚ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਫਾਜ਼ਿਲਕਾ/ਖੂਈਆਂ ਸਰਵਰ, 15 ਨਵੰਬਰ 2021

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ  ਵੋਟ ਬਣਵਾਉਣ ਅਤੇ  ਵੋਟ ਪਾਉਣ ਦੇ ਨਾਅਰੇ ਨੂੰ ਲੈ ਕੇ ਪੂਰੇ ਜ਼ਿਲੇ੍ਹ ਅੰਦਰ ਸਵੀਪ ਪ੍ਰੋਜੈਕਟ ਤਹਿਤ ਗਤੀਵਿਧੀਆਂ ਜਾਰੀ ਹਨ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲੇ ਭਰ ਵਿਚ ਲੋਕਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਗਲੀ ਗਲੀ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਵੱਧ ਤੋਂ ਵੱਧ ਸੰਦੇਸ਼ ਪਹੁੰਚਾਉਣਾ ਹੈ ਕਿ ਜਿੰਨਾਂ ਦੀ ਵੋਟ ਅਜੇ ਨਹੀਂ ਬਣੀ ਉਹ ਆਪਣੀ ਵੋਟ ਬਣਵਾਉਣ ਅਤੇ ਜਿੰਨਾਂ ਦੀ ਬਣੀ ਹੋਈ ਹੈ ਉਹ ਆਪਣੀ ਵੋਟ ਲਾਜ਼ਮੀ ਤੌਰ `ਤੇ ਪਾਉਣ।

ਹੋਰ ਪੜ੍ਹੋ :-ਆਜ਼ਾਦੀ ਘੁਲਾਟੀਆਂ/ਵਾਰਡਾਂ ਦੇ ਮਸਲੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਮੀਟਿੰਗ

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰੋਜੈਕਟ ਅਫਸਰ ਖੂਈਆਂ ਸਰਵਰ ਮੈਡਮ ਸੰਜੂ ਨੇ ਦੱਸਿਆ ਕਿ  ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਮਹੱਤਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ  ਪਿੰਡ ਕਿੱਲਿਆਂਵਾਲੀ, ਆਲਮਗਡ਼੍ਹ, ਖੂਈਆਂ ਸਰਵਰ, ਸੱਪਾਂਵਾਲੀ ਅਤੇ ਦੀਵਾਨਖੇੜਾ ਵਿਚ ਪਹੁੰਚ ਕਰਕੇ ਪਿੰਡ ਵਾਸੀਆਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ 18 ਸਾਲ ਪੂਰੀ ਕਰ ਚੁੱਕੇ ਹਰੇਕ ਵਿਅਕਤੀ ਨੂੰ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਵੋਟ ਪਾਉਣੀ ਵੀ ਲਾਜ਼ਮੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ।ਉਨ੍ਹਾਂ ਕਿਹਾ ਕਿ ਇਕ ਇਕ ਵੋਟ ਕੀਮਤੀ ਹੁੰਦੀ ਹੈ ਤੇ ਵੋਟ ਪਾਉਣ ਨਾਲ ਅਸੀਂ ਲੋਕਤੰਤਰ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ ਅਤੇ ਸਾਨੂੰ ਬਿਨਾਂ ਕਿਸੇ ਡਰ ਤੇ ਭੈਅ `ਤੇ ਆਪਣੀ ਮਰਜੀ ਅਨੁਸਾਰ ਉਮੀਦਵਾਰ ਨੂੰ ਵੋਟ ਪਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ 30 ਨਵੰਬਰ ਤੱਕ ਵੋਟਾਂ ਦੀ ਸਰਸਰੀ ਸੁਧਾਈ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ ਜਿਸ ਤਹਿਤ 20 ਤੇ 21 ਨਵੰਬਰ ਨੂੰ ਬੀ.ਐਲ.ਓ ਆਪਣੇ ਬੂਥਾਂ `ਤੇ ਹਾਜਰ ਰਹਿ ਕੇ ਵੋਟ ਬਣਾਉਣਗੇ। ਉਨ੍ਹਾਂ ਕਿਹਾ ਕਿ ਜਿੰਨਾਂ ਵਿਅਕਤੀਆਂ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਦੀ ਹੋ ਰਹੀ ਹੈ ਉਹ ਆਪਣੀ ਵੋਟ ਜ਼ਰੂਰ ਬਣਵਾਉਣ।

Spread the love