ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਾਡਾ ਸਾਰਿਆਂ ਦਾ ਮੁੱਖ ਟੀਚਾ, ਪ੍ਰਿੰਸੀਪਲ ਯਾਦਵਿੰਦਰ ਸਿੰਘ

–ਸੀਨੀਅਰ ਬੱਡੀਜ ਅਤੇ ਬੱਡੀਜ ਨਾਲ ਕੀਤੀ ਅਹਿਮ ਮੀਟਿੰਗ

-ਸੰਤ ਬਾਬਾ ਅਤਰ ਸਿੰਘ ਕਾਲਜ ਦੇ ਅਧਿਆਪਕ ਤਕਨੀਕੀ ਸਿੱਖਿਆ ਵਿਭਾਗ ਦੇ ਬੱਡੀ ਪ੍ਰੋਗਰਾਮ ਦੇ ਸਟੇਟ ਕੋ ਕੋਆਰਡੀਨੇਟਰ ਨਿਯੁਕਤ

ਬਰਨਾਲਾ, 21 ਦਸੰਬਰ :- 

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਬਰਨਾਲਾ ਵਿਖੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਕਾਲਜ ਦੈ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਕਾਲਜ ਦੇ ਨਵ ਨਿਯੁਕਤ ਸੀਨੀਅਰ ਬੱਡੀਜ ਅਤੇ ਬੱਡੀਜ ਨਾਲ ਅਹਿਮ ਮੀਟਿੰਗ ਕੀਤੀ ਅਤੇ ਅਹਿਦ ਲਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ਹੇਠ ਪੰਜਾਬ ਵਿਚੌਂ ਨਸ਼ਿਆਂ ਦੇ ਖਾਤਮੇ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।

ਪ੍ਰਿੰਸੀਪਲ ਯਾਦਵਿੰਦਰ ਸਿੰਘ ਵੱਲੋਂ ਕਾਲਜ ਦੇ ਅਧਿਆਪਕ ਗੁਰਬਖਸ਼ੀਸ਼ ਸਿੰਘ ਅੰਟਾਲ ਨੂੰ ਪ੍ਰਿੰਸੀਪਲ ਸਕੱਤਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਜੀ ਵੱਲੋਂ  ਤਕਨੀਕੀ ਸਿੱਖਿਆ ਵਿਭਾਗ ਦੇ ਬੱਡੀ ਪ੍ਰੋਗਰਾਮ ਦੇ ਕੋ ਕੋਆਰਡੀਨੇਟਰ ਨਿਯੁਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਬੱਡੀ ਪ੍ਰੋਜੈਕਟ ਦੇ ਕੋ ਕੋਆਰਡੀਨੇਟਰ  ਗੁਰਬਖਸ਼ੀਸ਼ ਸਿੰਘ ਅੰਟਾਲ ਨੇ  ਵਿਦਿਆਰਥੀਆਂ ਨੂੰ ਬੱਡੀ ਪ੍ਰੋਗਰਾਮ ਦੀ ਰੂਪਰੇਖਾ ਅਤੇ ਉਸ ਤਹਿਤ ਟੀਚਿਆਂ ਦੀ ਪ੍ਰਾਪਤੀ ਲਈ ਜਾਣੂ ਕਰਵਾਇਆ। ਉਹਨਾਂ ਰੈਡ ਰਿਬਨ ਕਲੱਬ ਦੇ ਤਹਿਤ ਨਸ਼ਿਆਂ ਵਿਰੁੱਧ ਲਾਮਬੰਦ ਹੋ ਲੰਬੀ ਲੜਾਈ ਲੜਨ ਲਈ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨੂੰ ਬਹੁਤ ਅਹਿਮ ਦੱਸਿਆ।

ਇਸ ਮੌਕੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਇਨਚਾਰਜ ਸ੍ਰੀ ਦੀਪਕ ਜਿੰਦਲ ਵੱਲੌਂ ਖੂਨਦਾਨ ਦੀ ਮਹੱਤਤਾ ਅਤੇ ਏਡਜ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਕਾਲਜ ਦੇ ਅਧਿਆਪਕਾਂ ਯੋਗੇਸ਼ ਕੁਮਾਰ, ਲਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਅਮਰੀਕ ਸਿੰਘ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਰੀਤਵਿੰਦਰ ਸਿੰਘ, ਮੈਡਮ ਹਰਪ੍ਰੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕੀਤੇ। ਕਾਲਜ ਦੇ ਲਾਇਬ੍ਰੇਰੀ ਵਿਭਾਗ ਦੇ ਮੈਡਮ ਸਰਬਜੀਤ ਕੌਰ ਅਤੇ ਮਨਪ੍ਰੀਤ ਕੌਰ ਵੱਲੌਂ ਵਿਦਿਆਰਥੀਆਂ ਨੂੰ ਵਿਹਲੇ ਸਮੇਂ ਕਿਤਾਬਾਂ ਦੇ ਹਾਣੀ ਬਣ ਸਾਹਿਤ ਦੇ ਨਾਲ ਜੁੜਨ ਦਾ ਸੱਦਾ ਦਿੱਤਾ।

ਨਵ ਨਿਯੁਕਤ ਬੱਡੀਜ ਰਮਨਪ੍ਰੀਤ ਕੌਰ ਮਕੈਨੀਕਲ ਇੰਜ ਵਿਭਾਗ, ਰਾਜਵੀਰ ਕੌਰ ਸਿਵਲ ਇੰਜੀਨੀਅਰਿੰਗ ਵਿਭਾਗ ਅਤੇ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਵੱਲੌਂ ਇਸ ਪ੍ਰੋਗਰਾਮ ਦੀ ਸਫਲਤਾ ਲਈ ਸੌਂਹ ਚੁੱਕੀ।

ਹੋਰ ਪੜ੍ਹੋ :-  ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਨੂੰ ਕੀਤੀ ਅਪੀਲ