ਬਰਨਾਲਾ, 23 ਨਵੰਬਰ 2021
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜ਼ਿਲਾ ਬਰਨਾਲਾ ’ਚ 21 ਨਵੰਬਰ ਤੋਂ 4 ਦਸੰਬਰ ਤੱਕ ਪੁਰਸ਼ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ।
ਹੋਰ ਪੜ੍ਹੋ :-ਡਾ. ਰੇਸ਼ਮ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਦਾ ਅਹੁੱਦਾ ਸੰਭਾਲਿਆ
ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਵਿਸ਼ਾ ‘ਪੁਰਸ਼ਾਂ ਨੇ ਪਰਿਵਾਰ ਨਿਯੋਜਨ ਅਪਣਾਇਆ, ਸੁਖੀ ਪਰਿਵਾਰ ਦਾ ਆਧਾਰ ਬਣਾਇਆ’ ਹੈ। ਉਨਾਂ ਦੱਸਿਆ ਕਿ ਪੁਰਸ਼ ਨਸਬੰਦੀ ’ਚ ਕੋਈ ਚੀਰਾ ਜਾਂ ਟਾਂਕਾ ਨਹੀਂ ਲਗਾਇਆ ਜਾਂਦਾ, ਇੱਕ ਘੰਟੇ ਬਾਅਦ ਵਿਅਕਤੀ ਘਰ ਜਾ ਸਕਦਾ ਹੈ ਅਤੇ 72 ਘੰਟੇ ਬਾਅਦ ਆਮ ਵਾਂਗ ਛੋਟੇ ਕੰਮ ਕਰ ਸਕਦਾ ਹੈ। ਇਸ ਨਾਲ ਕਿਸੇ ਵੀ ਕਿਸਮ ਦੀ ਕਮਜ਼ੋਰੀ ਨਹੀਂ ਹੁੰਦੀ।
ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ 21 ਨਵੰਬਰ ਤੋਂ 27 ਨਵੰਬਰ ਤੱਕ ਸਿਹਤ ਵਿਭਾਗ ਬਰਨਾਲਾ ਵੱਲੋਂ ਪੁਰਸ਼ ਨਸਬੰਦੀ ਕਰਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 28 ਨਵੰਬਰ ਤੋਂ 4 ਦਸੰਬਰ ਤੱਕ ਆਪ੍ਰੇਸ਼ਨ ਕੀਤੇ ਜਾਣਗੇ।
ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਨਸਬੰਦੀ ਕਰਾਉਣ ਵਾਲੇ ਨੂੰ 1100 ਰੁਪਏ ਅਤੇ ਪ੍ਰੇਰਿਤ ਕਰਨ ਵਾਲੇ ਨੂੰ 200 ਰੁਪਏ ਦਿੱਤਾ ਜਾਂਦਾ ਹੈ। ਉਨਾਂ ਪੁਰਸ਼ਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਹਿਮ ਭਰਮ ਤੋਂ ਉਪਰ ਉਠ ਕੇ ਪਰਿਵਾਰ ਨਿਯੋਜਨ ਅਪਣਾਉਣ।