ਮਮਤਾ ਆਸ਼ੂ ਨੇ ਪੈਨਸ਼ਨਰ ਭਵਨ ਨੂੰ ਅਪਗ੍ਰੇਡ ਕਰਨ ਲਈ 6 ਲੱਖ ਰੁਪਏ ਦੀ ਗ੍ਰਾਂਟ ਸੌਂਪੀ

Pensioners Bhawan
ਮਮਤਾ ਆਸ਼ੂ ਨੇ ਪੈਨਸ਼ਨਰ ਭਵਨ ਨੂੰ ਅਪਗ੍ਰੇਡ ਕਰਨ ਲਈ 6 ਲੱਖ ਰੁਪਏ ਦੀ ਗ੍ਰਾਂਟ ਸੌਂਪੀ
ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਛੱਤ ‘ਤੇ ਸੋਲਰ ਪੈਨਲ ਸਥਾਪਤ ਕਰਨ ਲਈ 3 ਲੱਖ ਰੁਪਏ ਦੀ ਰਾਸ਼ੀ ਵਾਲਾ ਚੈਕ ਕੀਤਾ ਭੇਂਟ

ਲੁਧਿਆਣਾ, 12 ਨਵੰਬਰ 2021

ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਜ਼ ਭਵਨ ਦੀ ਇਮਾਰਤ ਦੇ ਨਵੀਨੀਕਰਣ ਅਤੇ ਛੱਤ ‘ਤੇ ਸੋਲਰ ਪੈਨਲ ਲਗਾਉਣ ਲਈ 6 ਲੱਖ ਰੁਪਏ ਦੀ ਗ੍ਰਾਂਟ ਸਪੁਰਦ ਕੀਤੀ ਗਈ।

ਹੋਰ ਪੜ੍ਹੋ :-ਕੋਵਿਡ-19 ਮਹਾਂਮਾਰੀ ਕਾਰਨ ਮੌਤ ਹੋਣ ‘ਤੇ ਸਰਕਾਰ ਵਲੋਂ ਮਿਲੇਗੀ 50 ਹਜ਼ਾਰ ਰੁਪਏ ਦੀ ਐਕਸ਼ ਗ੍ਰੇਸ਼ੀਆ ਸਹਾਇਤਾ

ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਕੈਬਨਿਟ ਮੰਤਰੀ ਦੇ ਅਖਤਿਆਰੀ ਫੰਡਾਂ ਵਿੱਚੋਂ ਭਵਨ ਦੀ ਇਮਾਰਤ ‘ਤੇ ਰੂਫਟਾਪ ਸੋਲਰ ਪੈਨਲ ਲਗਾਉਣ ਲਈ 3 ਲੱਖ ਰੁਪਏ ਦਾ ਚੈੱਕ ਸੌਂਪਿਆ, ਜਦਕਿ ਪੰਜਾਬ ਨਿਰਮਾਣ ਪ੍ਰੋਗਰਾਮ (ਪੀ.ਐਨ.ਪੀ.) ਤਹਿਤ ਇਮਾਰਤ ਦੇ ਨਵੀਨੀਕਰਨ ਲਈ 3 ਲੱਖ ਰੁਪਏ ਵਾਧੂ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।

ਭਵਨ ਵਿਖੇ ਹੋਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਮਮਤਾ ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਬਜ਼ੁਰਗ ਪੈਨਸ਼ਨਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਇੱਕ ਪ੍ਰਣਾਲੀ ਤਿਆਰ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

Spread the love