ਮੈਨੇਜਿੰਗ ਡਾਇਰੈਕਟਰ ਸ਼ੂਗਰਫੈਡ ਵਲੋਂ ਫਾਜ਼ਿਲਕਾ ਸਹਿਕਾਰੀ ਖੰਡ ਮਿਲ ਦਾ ਕੀਤਾ ਗਿਆ ਦੌਰਾ

ਕਿਸਾਨ ਵੀਰ ਗੰਨੇ ਦੀ ਵੱਧ ਤੋਂ ਵੱਧ ਕਰਨ ਕਾਸ਼ਤ- ਅਰਵਿੰਦ ਪਾਲ ਸਿੰਘ ਸੰਧੂ

ਫਾਜ਼ਿਲਕਾ, 27 ਸਤੰਬਰ :-  

ਮੈਨੇਜਿੰਗ ਡਾਇਰੈਕਟਰ ਸ਼ੂਗਰਫੈਡ ਪੰਜਾਬ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਫਾਜ਼ਿਲਕਾ ਸਹਿਕਾਰੀ ਖੰਡ ਮਿਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕਰਦਿਆਂ ਗੰਨੇ ਦੀ ਵੱਧ ਤੋਂ ਵੱਧ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਕਿਸਾਨਾ ਦੀਆਂ ਮੁਸ਼ਕਲਾਂ ਵੀ ਸੁਣੀਆਂ।
ਸ. ਅਰਵਿੰਦ ਪਾਲ ਸਿੰਘ ਨੇ ਕਿਸਾਨਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗੰਨਾ ਕਾਸ਼ਤਕਾਰ ਦੀ ਭਲਾਈ ਲਈ ਵਚਨਬਧ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦੇ ਪਿਛਲੇ ਸਾਰੇ ਬਕਾਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਵੀਰਾਂ ਦੀ ਕੋਈ ਵੀ ਰਾਸ਼ੀ ਬਕਾਇਆ ਨਹੀਂ ਹੈ।ਇਸ ਤਹਿਤ ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਵੀਰ ਗੰਨੇ ਦੀ ਫਸਲ ਦੀ ਵੱਧ ਤੋਂ ਵੱਧ ਬਿਜਾਈ ਕਰਨ।
ਮੈਨੇਜਿੰਗ ਡਾਇਰੇਕਟਰ ਸ਼ੂਗਰਫੈਡ ਸ. ਸੰਧੂ ਨੇ ਜਿੰਮੀਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਹਲ ਕਰਨ ਦਾ ਭਰੋਸਾ ਦਿੱਤਾ।ਇਸ ਤੋਂ ਇਲਾਵਾ ਉਨ੍ਹਾਂ ਸ਼ੁਗਰ ਮਿਲ ਦੇ ਮੁਲਾਜਮਾਂ ਅਤੇ ਵਰਕਰਾਂ ਨਾਲ ਵੀ ਮੀਟਿੰਗ ਕੀਤੀ। ਸ਼ੁਗਰ ਮਿਲ ਦੇ ਮੁਲਾਜਮਾਂ ਵੱਲੋਂ ਮੈਨੇਜਿੰਗ ਡਾਇਰੈਕਟਰ ਨੂੰ ਆਪਣੀ ਮੰਗਾਂ ਬਾਰੇ ਜਾਣੂੰ ਕਰਵਾਇਆ ਗਿਆ ਜਿਸ ਤੇ ਉਨ੍ਹਾਂ ਨੇ ਮੁਲਾਜਮਾਂ ਦੀ ਮੰਗਾਂ ਦੇ ਹਲ ਕੀਤੇ ਜਾਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਫਾਜ਼ਿਲਕਾ ਸਹਿਕਾਰੀ ਖੰਡ ਮਿਲ ਦੀ ਫੈਕਟਰੀ ਦਾ ਦੌਰਾ ਵੀ ਕੀਤਾ ਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।
ਇਸ ਮੌਕੇ ਉਨ੍ਹਾਂ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਮਿਲ ਵਿਖੇ ਪੌਦਾ ਲਗਾਇਆ।ਉਨ੍ਹਾਂ ਕਿਹਾ ਕਿ ਸ਼ੁੱਧ ਤੇ ਗੰਦਗੀ ਮੁਕਤ ਵਾਤਾਵਰਣ ਕਾਇਮ ਕਰਨ ਲਈ ਹਰ ਨਾਗਰਿਕ ਨੂੰ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਨਾਲ ਅਸੀਂ ਆਪਣਾ ਆਲਾ-ਦੁਆਲਾ ਜਿਥੇ ਹਰਿਆ-ਭਰਿਆ ਰੱਖਾਂਗੇ ਉਥੇ ਆਕਸੀਜਨ ਦੀ ਮਾਤਰਾ ਵੀ ਪੂਰੀ ਮਿਲੇਗੀ ਤੇ ਨੌਜਵਾਨ ਪੀੜ੍ਹੀ ਵੀ ਤੰਦਰੁਸਤ ਰਹੇਗੀ।
ਇਸ ਮੌਕੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਸਿਹਾਗ, ਵਾਈਸ ਚੇਅਰਮੈਨ ਸ੍ਰੀ ਵਿਕਰਮਜੀਤ ਸਿੰਘ, ਡਾਇਰੈਕਟਰ ਅਸ਼ੋਕ ਚੌਪੜਾ, ਸ੍ਰੀ ਮੰਗਤ ਰਾਮ,  ਸ੍ਰੀ ਜ਼ਸਪਿੰਦਰ ਸਿੰਘ ਬਰਾੜ, ਸ੍ਰੀ ਚੇਤ ਰਾਮ, ਜਨਰਲ ਮੈਨੇਜਰ ਸ੍ਰੀ ਖੁਸ਼ੀ ਰਾਮ ਮਾਥੁਰ, ਚੀਫ ਇੰਜੀਨੀਅਰ ਸਰਬਜੀਤ ਸਿੰਘ, ਗੰਨਾ ਵਿਕਾਸ ਇੰਸਪੈਕਟਰ ਸ੍ਰੀ ਪ੍ਰਿਥੀ ਰਾਜ ਤੋ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।