ਪੰਚਾਇਤ ਭਵਨ ਗੁਰਦਾਸਪੁਰ ਤੋਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ

ਪੰਚਾਇਤ ਭਵਨ ਗੁਰਦਾਸਪੁਰ ਤੋਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ
ਪੰਚਾਇਤ ਭਵਨ ਗੁਰਦਾਸਪੁਰ ਤੋਂ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਰਵਾਨਾ
ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਸਥਾਨ ਲਈ ਦੂਜੀ ਵਿਸ਼ੇਸ ਬੱਸ ਰਵਾਨਾ

ਗੁਰਦਾਸਪੁਰ, 27 ਮਾਰਚ 2022

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਫਤਾਵਾਰੀ ਵਿਸ਼ੇਸ ਬੱਸ ਪੰਚਾਇਤ ਭਵਨ ਗੁਰਦਾਸਪੁਰ ਤੋਂ ਰਵਾਨਾ ਕੀਤੀ ਗਈ, ਜਿਸ ਨੂੰ ਜਤਿੰਦਰ ਮੋਹਨ ਮਹਾਜਨ ਐਕਸੀਅਨ ਪੀ.ਡਬਲਿਊ.ਡੀ ਗੁਰਦਾਸਪੁਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਰਘਬੀਰ ਸਿੰਘ ਬਡਵਾਲ ਸੁਪਰਡੈਂਟ, ਨਾਇਬ ਤਹਿਸੀਲਦਾਰ ਮਨੋਹਰ ਲਾਲ, ਐਸ.ਡੀ.ਓ ਲਵਜੀਤ ਸਿੰਘ, ਦਮਨਜੀਤ ਸਿੰਘ, ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਰਸ਼ਪਾਲ ਸਿੰਘ, ਸਤਿੰਦਰਜੀਤ ਸਿੰਘ, ਹਰਵਿੰਦਰ ਸਿੰਘ ਖਾਲਸਾ, ਹਰਦੇਵ ਸਿੰਘ, ਅਜੈ ਕੁਮਾਰ, ਇਮਾਨੂੰਏਲ ਨਾਹਰਸ ਸ਼ਤੀਸ ਕੁਮਾਰ, ਰਵਿੰਦਰ ਕੁਮਾਰ, ਪਿਯੂਸ਼ ਮਹਾਜਨ ਤੇ ਗੁਰਮੀਤ ਸਿੰਘ ਮੋਜੂਦ ਸਨ।

ਹੋਰ ਪੜ੍ਹੋ :-ਫਾਜਿ਼ਲਕਾ ਜਿ਼ਲ੍ਹੇ ਵਿਚ ਬਣੇਗਾ ਅੰਬੇਦਕਰ ਭਵਨ, ਜਮੀਨ ਦਾ ਹੋਇਆ ਪ੍ਰਬੰਧ-ਡਿਪਟੀ ਕਮਿਸ਼ਨਰ

ਇਸ ਮੌਕੇ ਗੱਲ ਕਰਦਿਆਂ ਐਕਸੀਅਨ ਮਹਾਜਨ ਨੇ ਕਿਹਾ ਕਿ ਡਿਪਟੀ ਕਮਿਸਨਰ ਗੁਰਦਾਸਪੁਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸੇ ਯਾਤਰਾ ਬੱਸ ਰਾਹੀਂ ਲੋਕਾਂ ਨੂੰ ਬਹੁਤ ਸਹੂਲਤ ਮਿਲੀ ਹੈ ਅਤੇ ਲੋਕ ਪ੍ਰਸ਼ਾਸਨ ਦੇ ਇਸ ਉਪਰਾਲੇ ਤੋਂ ਖੁਸ਼ ਹਨ। ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਪ੍ਰਫੁੱਲਤ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ ਯਤਨ ਕੀਤੇ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਵਿਸ਼ੇਸ ਬੱਸਾਂ ਰਾਹੀਂ ਵੱਧ ਤੋਂ ਵੱਧ ਯਾਤਰਾ ਕਰਨ ਦੀ ਅਪੀਲ ਵੀ ਕੀਤੀ। ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਤੇ ਕੈਸ਼ੋਪੁਰ ਛੰਬ ਵਿਖੇ ਲਿਜਾਇਆ ਗਿਆ।ਦੱਸਣਯੋਗ ਹੈ ਕਿ ਕਿ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।

ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਸਥਾਨ ਲਈ ਦੂਜੀ ਵਿਸ਼ੇਸ ਬੱਸ ਰਵਾਨਾ

ਇਸੇ ਤਰਾਂ ਅੱਜ ਸਥਾਨਕ ਪੰਚਾਇਤ ਭਵਨ ਤੋਂ ਬਿਆਸ ਦਰਿਆ ਨੇੜਲੇ ਪਿੰਡ ਮੋਜਪੁਰ ਦੇ ਟਾਪੂਨੁਮਾ ਸਥਾਨ ਲਈ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਦੂਜੀ ਵਿਸ਼ੇਸ ਬੱਸ ਰਵਾਨਾ ਕੀਤੀ ਗਈ। ਅੱਜ ਦੂਜੇ ਹਫਤੇ ਜਤਿੰਦਰ ਮੋਹਨ ਮਹਾਜਨ ਐਕਸੀਅਨ ਪੀ.ਡਬਲਿਊ.ਡੀ ਗੁਰਦਾਸਪੁਰ ਅਤੇ ਉਨਾਂ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਇਸ ਸਥਾਨ ਦਾ ਦੋਰਾ ਕੀਤਾ ਗਿਆ ।

ਇਸ ਸਬੰਧੀ ਗੱਲ ਕਰਦਿਆਂ ਐਕਸੀਅਨ ਮਹਾਜਨ ਨੇ ਦੱਸਿਆ ਕਿ ਪਿੰਡ ਮੋਜਪੁਰ ਜੋ ਬਿਆਸ ਦਰਿਆ ਦੇ ਬਿਲਕੁਲ ਨਜ਼ਦੀਕ ਹੈ ਅਤੇ ਇਥੇ ਲੰਘਦੇ ਬਿਆਸ ਦਰਿਆ ਦੇ ਵਿਚ ਇਕ ਟਾਪੂਨੁਮਾ ਖੇਤਰ ਹੈ, ਜਿਸ ਨੂੰ ਜਿਲਾ ਪ੍ਰਸ਼ਾਸਨ ਵਲੋਂ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਉਪਰਾਲੇ ਕੀਤੇ ਗਏ ਹਨ। ਉਨਾਂ ਦੱਸਿਆ ਕਿ ਉਨਾਂ ਦੇ ਸਟਾਫ ਮੈਂਬਰਾਂ ਵਲੋਂ ਕਿਸ਼ਤੀ ਵਿੱਚ ਬੈਠ ਕੇ ਦਰਿਆਂ ਵਿਚਲੇ ਟਾਪੂਨੁਮਾ ਸਥਾਨ ’ਤੇ ਗਏ। ਸਾਰੇ ਮੈਂਬਰਾਂ ਵਲੋਂ ਉਥੇ ਵਧੀਆ ਪਲ ਗੁਜਾਰੇ ਤੇ ਦੁਪਹਿਰ ਦਾ ਭੋਜਨ ਵੀ ਖਾਧਾ। ਵਿਭਾਗ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ।

Spread the love