Chief Electoral Officer
ਐਸ.ਬੀ.ਐੱਸ ਨਗਰ

ਅਗਾਮੀ ਵਿਧਾਨ ਸਭਾ ਚੋਣਾਂ ਦੇ ਅਮਲ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਹਿੱਤ ਮਨਵੇਸ਼ ਸਿੱਧੂ ਦੀ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੇ ਉੱਚ ਅਧਿਕਾਰੀਆਂ ਨਾਲ ਆਨ ਲਾਇਨ ਮੀਟਿੰਗ

ਗੁਆਢੀ ਸੂਬਿਆਂ ਨੂੰ ਚੋਣਾਂ ਦੇ ਅਮਲ ਦੌਰਾਨ ਪੰਜਾਬ ਵਿੱਚ ਨਜਾਇਜ਼ ਸ਼ਰਾਬ, ਨਕਦੀ ਅਤੇ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਵਿਸ਼ੇਸ ਨਾਕੇ ਤੇ ਚੌਕਸੀ ਵਧਾਉਣ ਦੀ ਅਪੀਲ
ਭਾਰਤੀ ਚੋਣ ਕਮਿਸ਼ਨ ਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਤਾਲਮੇਲ ਮੀਟਿੰਗ
ਐਸ.ਏ.ਐਸ.ਨਗਰ 9 ਦਸੰਬਰ 2021

ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਤੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸ੍ਰੀ ਮਨਵੇਸ਼ ਸਿੰਘ ਸਿੱਧੂ, ਕਮਿਸ਼ਨਰ, ਰੂਪਨਗਰ ਡਵੀਜ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ. ਨਗਰ ਤੋਂ ਗੁਆਢੀ ਸੂਬੇ ਹਰਿਆਣਾ ਤੇ ਹਿਮਾਂਚਲ ਪ੍ਰਦੇਸ਼ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਆਨਲਾਈਨ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਈਵੀਐਮ ਤੇ ਵੀਵੀਪੈਟ ਮਸ਼ੀਨਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ: ਜ਼ਿਲਾ ਚੋਣ ਅਫਸਰ
ਮੀਟਿੰਗ ਦਾ ਏਜੰਡਾ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਤੇ ਗੁਆਢੀ ਸੂਬਿਆਂ ਤੋਂ ਚੋਣਾਂ ਦੇ ਅਮਲ ਦੌਰਾਨ ਨਜ਼ਾਇਜ਼ ਸ਼ਰਾਬ ਨਕਦੀ ਅਤੇ ਹਥਿਆਰਾਂ ਦੀ ਆਮਦ ਨੂੰ ਰੋਕਣ ਲਈ ਇਨ੍ਹਾਂ ਸੂਬਿਆਂ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਤਾਲਮੇਲ ਦੀ ਮੰਗ ਸੀ।
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਤੋਂ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਅਧਿਕਾਰੀਆਂ ਵਿੱਚ ਸ੍ਰੀ ਅਰੁਣ ਕੁਮਾਰ ਮਿੱਤਲ ਆਈ.ਜੀ ਪੁਲਿਸ ਰੇਂਜ ਰੂਪਨਗਰ, ਸ੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ, ਸ੍ਰੀ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਐਸ.ਬੀ.ਐਸ.ਨਗਰ, ਸ੍ਰੀ ਵਿਵੇਕਸ਼ੀਲ ਸੋਨੀ ਐਸ.ਐਸ.ਪੀ ਰੂਪਨਗਰ, ਸ੍ਰੀਮਤੀ ਕੰਵਰਦੀਪ ਕੌਰ ਐਸ.ਐਸ.ਪੀ ਐਸ.ਬੀ.ਐਸ.ਨਗਰ, ਸ੍ਰੀਮਤੀ ਕੋਮਲ ਮਿੱਤਲ ਏ.ਡੀ.ਸੀ.ਐਸ.ਏ.ਐਸ.ਨਗਰ, ਸ੍ਰੀ ਵਜ਼ੀਰ ਸਿੰਘ ਐਸ.ਪੀ.(ਡੀ) ਐਸ.ਏ.ਐਸ ਨਗਰ ਤੋਂ ਇਲਾਵਾ ਚੋਣ ਕਮਿਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਸ਼ੁਰੂਆਤ ਵਿੱਚ ਸ੍ਰੀ ਮਨਵੇਸ਼ ਸਿੰਘ ਸਿੱਧੂ, ਕਮਿਸ਼ਨਰ ਰੂਪਨਗਰ ਡਵੀਜ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਤੋਂ ਸਹਿਯੋਗ ਦੀ ਮੰਗ ਕੀਤੀ।  ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਰਾਜਾਂ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੰਜਾਬ ਦੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਚੋਣ ਪ੍ਰਕਿਰਿਆ ਦੌਰਾਨ ਸਰਹੱਦੀ ਜ਼ਿਲ੍ਹਿਆਂ ਵਿੱਚੋਂ ਨਾਜਾਇਜ਼ ਸ਼ਰਾਬ, ਨਕਦੀ ਅਤੇ ਹਥਿਆਰਾਂ ਦੀ ਆਮਦ ਅਤੇ ਸ਼ਰਾਰਤੀ ਅਨਸਰਾਂ ਨੂੰ ਰੋਕਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨ੍ਹਾਂ ਸਰਹੱਦੀ ਰਾਜਾਂ ਦੀ ਇਹ ਜ਼ਿੰਮੇਵਾਰੀ ਵੀ ਹੋਵੇਗੀ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਨਾਜਾਇਜ਼ ਨਕਦੀ ਅਤੇ ਹਥਿਆਰਾਂ ਦੀ ਪੰਜਾਬ ਵਿੱਚ ਤਸਕਰੀ ਨਾ ਹੋਵੇ।
ਸ੍ਰੀ ਮਨਵੇਸ਼ ਸਿੱਧੂ ਨੇ ਕਿਹਾ ਕਿ ਇਨ੍ਹਾਂ ਗੁਆਂਢੀ ਰਾਜਾਂ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪੰਜਾਬ ਦੇ ਅਧਿਕਾਰੀਆਂ ਨਾਲ ਮਿਲ ਕੇ ਸਾਂਝੀ ਰਣਨੀਤੀ ਬਣਾਉਣੀ ਚਾਹੀਦੀ ਹੈ।  ਸ੍ਰੀ ਸਿੱਧੂ ਨੇ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੇ ਅਧਿਕਾਰੀਆਂ ਨੂੰ ਬਿਹਤਰ ਅੰਤਰਰਾਜੀ ਤਾਲਮੇਲ ਲਈ ਆਈ.ਟੀ., ਆਬਕਾਰੀ, ਪੁਲਿਸ ਅਤੇ ਸਿਵਲ ਵਿਭਾਗ ਦੇ ਨੋਡਲ ਅਫਸਰਾਂ ਦੀ ਨਿਯੁਕਤੀ ਕਰਨ ਅਤੇ ਇਨ੍ਹਾਂ ਦੇ ਵੇਰਵੇ ਪੰਜਾਬ ਦੇ ਅਧਿਕਾਰੀਆਂ ਨਾਲ ਸਾਂਝੇ ਕਰਨ ਦੀ ਵੀ ਬੇਨਤੀ ਵੀ ਕੀਤੀ ਤਾਂ ਜੋ ਬਿਹਤਰ ਅੰਤਰਰਾਜੀ ਤਾਲਮੇਲ ਬਣਾ ਕੇ ਚੋਣਾਂ ਦੇ ਅਮਲ ਨੂੰ ਨਿਰਪੱਖ, ਭੈਅ-ਮੁਕਤ ਅਤੇ ਅਮਨ ਅਮਾਨ ਨਾਲ ਨਪੇਰੇ ਚਾੜ੍ਹਿਆ ਜਾ ਸਕੇ।
ਮੀਟਿੰਗ ਦੌਰਾਨ ਸ੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੀਆਂ ਹੱਦਾਂ ਹਰਿਆਣਾ ਰਾਜ ਦੇ ਅੰਬਾਲਾ ਅਤੇ ਪੰਚਕੂਲਾ ਜ਼ਿਲ੍ਹੇ, ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀਆਂ ਹਨ।  ਉਨ੍ਹਾਂ ਦੱਸਿਆ ਕਿ ਇਸ ਸਮੇਂ ਐਸ.ਏ.ਐਸ. ਪ੍ਰਸਾਸ਼ਨ ਵੱਲੋਂ 48 ਅੰਤਰਰਾਜੀ ਨਾਕੇ ਲਗਾਏ ਗਏ ਹਨ ਅਤੇ ਕਿਹਾ ਕਿ ਚੋਣਾਂ ਦੌਰਾਨ ਇਹਨਾਂ ਗੁਆਂਢੀ ਰਾਜਾਂ ਤੋਂ ਨਜਾਇਜ਼ ਸ਼ਰਾਬ ਅਤੇ ਹਥਿਆਰ ਆਉਣ ਦਾ ਖਤਰਾ ਹੈ, ਜਿਸ ਲਈ ਇਹਨਾਂ ਰਾਜਾਂ ਦੇ ਅਧਿਕਾਰੀਆਂ ਦੇ ਸਹਿਯੋਗ ਦੀ ਲੋੜ ਹੈ।
ਇਸੇ ਤਰ੍ਹਾਂ ਮੀਟਿੰਗ ਦੌਰਾਨ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੀਆਂ ਸਰਹੱਦਾਂ ਹਿਮਾਚਲ ਪ੍ਰਦੇਸ਼ ਦੇ ਸੋਲਨ, ਬਿਲਾਸਪੁਰ ਅਤੇ ਊਨਾ ਜ਼ਿਲ੍ਹਿਆਂ ਨਾਲ ਲੱਗਦੀਆਂ ਹਨ, ਜਿਸ ਕਾਰਨ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਦੋਵਾਂ ਰਾਜਾਂ ਵੱਲੋਂ ਨਜ਼ਦੀਕੀ ਤਾਲਮੇਲ ਅਤੇ ਸਾਂਝੇ ਆਪ੍ਰੇਸ਼ਨ ਦੀ ਲੋੜ ਹੈ।
Spread the love

Leave a Comment

Your email address will not be published. Required fields are marked *

*

Instagram Feed

Facebook Feed

Facebook Pagelike Widget

Currency Converter