18 ਫਰਵਰੀ ਤੋਂ 20 ਫਰਵਰੀ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 10 ਮਾਰਚ ਨੂੰ ਡਰਾਈ ਡੇ ਘੋਸ਼ਿਤ

SONALI GIRI
ਕਣਕ ਦੀ ਖਰੀਦ-ਵੇਚ ਲਈ ਜ਼ਿਲ੍ਹੇ ‘ਚ ਬਾਰਦਾਨੇ ਦੇ ਪੁਖਤਾ ਪ੍ਰਬੰਧ : ਸੋਨਾਲੀ ਗਿਰਿ
ਰੂਪਨਗਰ, 12 ਫਰਵਰੀ 2022
ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸਾਂ ਤਹਿਤ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਾਲੇ ਦਿਨ 20 ਜਨਵਰੀ, 2022 ਨੂੰ ਕਰਵਾਈਆਂ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ‘ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਸ਼ਾਮ 6 ਵਜੇ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ।

ਹੋਰ ਪੜ੍ਹੋ :-ਸੁਨੀਤਾ ਕੇਜਰੀਵਾਲ ਨੇ ਧੂਰੀ ਵਿਖੇ ਕੀਤਾ ਚੋਣ ਪ੍ਰਚਾਰ

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ 18 ਫਰਵਰੀ, 2022 ਨੂੰ ਸ਼ਾਮ 6 ਵਜੇ ਤੋਂ 20 ਫਰਵਰੀ, 2022 ਨੂੰ ਚੋਣਾਂ ਮੁਕੰਮਲ ਹੋਣ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਮਿਤੀ 10 ਮਾਰਚ, 2022 ਨੂੰ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਬਗੈਰ ਲਾਇਸੰਸ ਅਨੁਮਤ ਮਾਤਰਾ ਤੋਂ ਵੱਧ ਸ਼ਰਾਬ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾਈ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।
Spread the love