ਕਲਾਕਾਰਾਂ ਨੇ ਇਤਿਹਾਸਿਕ ਘਟਨਾਵਾਂ ਦੀ ਕੀਤੀ ਪੇਸ਼ਕਾਸ਼
ਐਸ.ਏ.ਐਸ ਨਗਰ 28 ਦਸੰਬਰ 2021
ਪੰਜਾਬੀ ਇਤਿਹਾਸ ਅਤੇ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਗਰ ਨਿਗਮ , ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ, ਫੇਸ-6 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 27 ਦਸੰਬਰ ਨੂੰ ਪ੍ਰੋਗਰਾਮ ਕਰਵਾਇਆ ਗਿਆ । ਜਾਣਕਾਰੀ ਦਿੰਦੇ ਹੋਏ ਡਾ ਕਮਲ ਕੁਮਾਰ ਗਰਗ ਕਮਿਸ਼ਨਰ,ਨਗਰ ਨਿਗਮ ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸ਼ਹਿਰ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜਾਦੇ ਸਾਹਿਬਜਾਦਾ ਅਜੀਤ ਸਿੰਘ ਦੇ ਨਾਮ ਤੇ ਰੱਖਿਆ ਗਿਆ ਹੈ । ਇਸ ਲਈ ਇਹ ਪ੍ਰੋਗਰਾਮ ਕਰਵਾਉਣ ਦਾ ਮੁੱਖ ਮੰਤਵ ਸ਼ਹਿਰ ਵਾਸੀਆਂ ਨੂੰ ਆਪਣੇ ਮਹੱਤਵਪੂਰਨ ਇਤਿਹਾਸ ਨਾਲ ਜਾਣੂ ਕਰਵਾਉਣ ਲਈ ਨਗਰ ਨਿਗਮ ਵੱਲੋਂ ਉਪਰਾਲਾ ਕੀਤਾ ਗਿਆ ਹੈ । ਇਸ ਪ੍ਰੋਗਰਾਮ ਵਿੱਚ ਸ੍ਰੀ ਅਮਰਜੀਤ ਸਿੰਘ ਸਿੱਧੂ, ਮੇਅਰ, ਸ੍ਰੀ ਅਮਰੀਕ ਸਿੰਘ ਸੋਮਲ, ਸੀਨੀਅਰ ਡਿਪਟੀ ਮੇਅਰ, ਅਤੇ ਸ੍ਰੀ ਕੁਲਜੀਤ ਸਿੰਘ ਬੇਦੀ, ਡਿਪਟੀ ਮੇਅਰ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
ਹੋਰ ਪੜ੍ਹੋ :-ਰਾਜਨੀਤੀਕ ਚਿੱਕੜ ਪੈਦਾ ਕਰਕੇ ਕਮਲ ਖਿਲਾਉਣਾ ਭਾਜਪਾ ਦੀ ਰਣਨੀਤੀ ਨੂੰ ਕੁਚਲੇਗੀ ਬਸਪਾ – ਜਸਵੀਰ ਸਿੰਘ ਗੜ੍ਹੀ
ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਸ਼੍ਰੀ ਗਰਗ ਵੱਲੋ ਆਏ ਹੋਏ ਪਤਵੰਤੇ ਸੱਜਣਾਂ, ਵਿਅਕਤੀਆਂ ਨੂੰ ਜੀ ਆਇਆਂ ਆਖਿਆ ਗਿਆ। ਇਸ ਉਪਰੰਤ ਨਗਰ ਨਿਗਮ ਦੇ ਸਕੱਤਰ ਸ੍ਰੀ ਜਸਵਿੰਦਰ ਸਿੰਘ ਵੱਲੋਂ ਛੋਟੇ ਸਾਹਿਬਜਾਦਿਆਂ ਨੂੰ ਸਮਰਪਿਤ ਇੱਕ ਧਾਰਮਿਕ ਗੀਤ ਪੇਸ਼ ਕੀਤਾ ਗਿਆ। ਸਰਘੀ ਕਲਾ ਕੇਂਦਰ, ਮੋਹਾਲੀ ਦੇ ਕਲਾਕਾਰਾਂ ਵੱਲੋਂ ਰੋਸ਼ਨੀ ਅਤੇ ਆਵਾਜ ਤੇ ਆਧਾਰਿਤ “-ਸਾਕਾ ਏ ਸਰਹਿੰਦ ” ਨਾਟਕ ਪੇਸ਼ ਕੀਤਾ ਗਿਆ। ਕਲਾਕਾਰਾਂ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਇਤਿਹਾਸਕ ਘਟਨਾਵਾਂ ਦੀ ਪੇਸ਼ਕਾਰੀ ਕੀਤੀ ਗਈ ।
ਇਹ
ਪ੍ਰੋਗਰਾਮ ਬਹੁਤ ਹੀ ਵਧੀਆ ਅਤੇ ਸੁਚੱਜੇ ਢੰਗ ਨਾਲ ਸੰਪੂਰਨ ਹੋਇਆ । ਸ੍ਰੀ ਅਮਰੀਕ ਸਿੰਘ ਸੋਮਲ, ਸੀਨੀਅਰ ਡਿਪਟੀ ਮੇਅਰ, ਸ੍ਰੀ ਕੁਲਜੀਤ ਸਿੰਘ ਬੇਦੀ, ਡਿਪਟੀ ਮੇਅਰ, ਡਾ: ਕਮਲ ਕੁਮਾਰ ਗਰਗ, ਕਮਿਸ਼ਨਰ, ਸ੍ਰੀਮਤੀ ਹਰਕੀਰਤ ਕੌਰ ਚਾਨੇ, ਸੰਯੁਕਤ ਕਮਿਸ਼ਨਰ ਅਤੇ ਸ੍ਰੀ ਸੰਜੇ ਕੰਵਰ, ਨਿਗਰਾਨ ਇੰਜੀਨੀਅਰ,ਨਗਰ ਨਿਗਮ , ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਨਾਟਕ ਵਿੱਚ ਕੰਮ ਕਰਨ ਵਾਲੇ ਕਲਾਕਾਰਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪਹੁੰਚੇ ਸ਼ਹਿਰ ਵਾਸੀਆਂ ਵੱਲੋਂ ਇਹ ਪ੍ਰੋਗਰਾਮ ਕਰਵਾਏ ਜਾਣ ਦੀ ਸ਼ਾਲਾਘਾ ਕੀਤੀ ਗਈ ।