ਫਿਰੋਜ਼ਪੁਰ, 4 ਨਵੰਬਰ :-
ਐਮ.ਸੀ.ਸੀ./ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਸਬੰਧੀ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਜੀ.ਪੀ.ਜੀ. ਕੈਟਲ ਫੀਡ ਪ੍ਰਾਇਵੇਟ ਲਿਮ: (ਗੋਕਾ ਫੀਡ) ਕੰਪਨੀ ਵੱਲੋਂ ਸੇਲਜ਼ਮੈਨ ਐਗਜੀਕਿਊਟਿਵ ਦੀਆਂ ਅਸਾਮੀਆਂ ਲਈ ਇੰਟਰਵਿਊ ਲਿਆ ਗਿਆ। ਇਸ ਕੈਂਪ ਵਿੱਚ 68 ਪ੍ਰਾਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚੋਂ ਕੰਪਨੀ ਵੱਲੋਂ 10 ਪ੍ਰਾਰਥੀਆਂ ਨੂੰ ਸਿਲੈਕਟ ਅਤੇ 09 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਕੈਂਪ ਦੌਰਾਨ ਯੰਗ ਪ੍ਰੋਫੈਸ਼ਨਲ ਐਮ.ਸੀ.ਸੀ. ਮਿਸ ਨੀਰੂ ਵੱਲੋਂ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਆਪਣੀ ਵਿੱਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ‘ਤੇ ਮੌਕੇ ਉਤੇ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਕਿੱਲ ਕੋਰਸਾਂ ਅਤੇ ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ਼੍ਰੀ ਰਾਜ ਕੁਮਾਰ ਹਾਜਰ ਸਨ।