ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਡੀ.ਏ.ਪੀ ਖਾਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

ਡੀ.ਏ.ਪੀ ਖਾਦ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਡੀ.ਏ.ਪੀ ਖਾਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ

ਬਰਨਾਲਾ, 14 ਅਕਤੂਬਰ 2021

ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਚਰਨਜੀਤ ਸਿੰਘ ਕੈਥ ਵੱਲੋਂ ਸਹਿਕਾਰਤਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੀ.ਏ.ਪੀ ਖਾਦ ਦੀ ਸਪਲਾਈ/ਪ੍ਰਬੰਧਾਂ ਬਾਰੇ ਅੱਜ ਇੱਕ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਮਾਰਕਫੈਡ ਦੇ ਐਫ.ਐਸ.ਓ ਮਹੁੰਮਦ ਜਸੀਨ ਨੇ ਦੱਸਿਆ ਕਿ ਮਾਰਕਫੈਡ ਦੇ ਕੁੱਲ ਇੰਡੈਟ ਦੀ 33% ਸਪਲਾਈ ਜ਼ਿਲ੍ਹਾ ਬਰਨਾਲਾ ਦੀਆਂ ਸਹਿਕਾਰੀ ਸਭਾਵਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਕੋਈ ਵੀ ਅਜਿਹੀ ਸਹਿਕਾਰੀ ਸਭਾ ਨਹੀਂ ਜਿੱਥੇ ਸਪਲਾਈ ਨਾ ਹੋਈ ਹੋਵੇ ਅਤੇ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਇਸੇ ਤਰ੍ਹਾਂ ਇਫਕੋ ਦੇ ਫੀਲਡ ਮੈਨੇਜਰ ਜਗਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਫਕੋ ਦਾ 1540 ਮੀਟਿਰਕ ਟਨ ਇੰਡੈਟ ਜਿਸ ਵਿੱਚੋ 1030 ਮੀਟਿਰਕ ਟਨ (66%) ਦੀ ਸਪਲਾਈ ਹੋ ਚੁੱਕੀ ਹੈ ਅਤੇ ਬਾਕੀ ਬਕਾਇਆ ਖਾਦ ਦੀ ਸਪਲਾਈ ਚਾਲੂ ਮਹੀਨੇ ਦੇ ਅੰਤ ਤੱਕ ਕਰ ਦਿੱਤੀ ਜਾਵੇ ਗਈ।

ਹੋਰ ਪੜ੍ਹੋ :-ਪ੍ਰਸ਼ਾਸਨ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਉਣ ਲਈ ਤਿਆਰ

ਗਗਨਦੀਪ ਕੌਰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਦੱਸਿਆ ਕਿ ਡੀ.ਏ.ਪੀ ਖਾਦ ਦੀ ਸਮੇਂ-ਸਿਰ ਸਪਲਾਈ ਦੇਣ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ ਅਤੇ ਸਪਲਾਈ ਦਾ ਲਗਾਤਾਰ ਰੀਵਿਊ ਕੀਤਾ ਜਾ ਰਿਹਾ ਹੈ। ਇਸ ਸਮੇਂ ਡਾ. ਕੈਥ ਨੇ ਅਧਿਕਾਰੀਆਂ ਨੂੰ ਕਿਹਾ ਕਿ ਖਾਦ ਦੀ ਸਪਲਾਈ ਨੂੰ ਲੈ ਕੇ ਕਿਸੇ ਵੀ ਕਿਸਾਨ ਨੂੰ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਆਪਣੀ ਲੋੜ ਅਨੁਸਾਰ ਹੀ ਡੀ.ਏ.ਪੀ ਖਾਦ ਖਰੀਦੀ ਜਾਵੇ ਤਾਂ ਜੋ ਸਾਰੇ ਹੀ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਖਾਦ ਮਿਲ ਸਕੇ। ਉਨ੍ਹਾਂ ਪ੍ਰਾਈਵੇਟ ਡੀਲਰਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਕਿਸੇ ਵੀ ਕਿਸਾਨ ਨੂੰ ਖਾਦ ਦੇ ਨਾਲ ਉਸ ਦੀ ਮੰਗ ਤੋਂ ਬਿਨ੍ਹਾਂ ਕੋਈ ਹੋਰ ਵਸਤੂ ਨਾ ਦਿੱਤੀ ਜਾਵੇ ਅਤੇ ਹਰੇਕ ਕਿਸਾਨ ਨੂੰ ਖਰੀਦ ਕੀਤੀ ਖਾਦ/ਬੀਜ਼/ਕੀੜੇਮਾਰ ਦਵਾਈ ਦਾ ਪੱਕਾ ਬਿੱਲ ਜ਼ਰੂਰ ਦਿੱਤਾ ਜਾਵੇ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਨੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਪਰਾਲੀ ਦੇ ਪ੍ਰਬੰਧਨ ਸਬੰਧੀ ਜੋ ਮਸ਼ੀਨਾਂ ਉਪਲੱਬਧ ਹਨ, ਉਨ੍ਹਾਂ ਸਾਰੀਆਂ ਮਸ਼ੀਨਾਂ ਦੀ ਖੇਤਾਂ ਵਿੱਚ ਵਰਤੋਂ ਯਕੀਨੀ ਬਣਾਈ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀਤ ਸਿੰਘ ਏ.ਆਰ ਤਪਾ, ਰਸ਼ਪਿੰਦਰ ਕੌਰ ਬਰਨਾਲਾ, ਗੁਰਚਰਨ ਸਿੰਘ ਖੇਤੀਬਾੜੀ ਅਫ਼ਸਰ, ਰਵਿੰਦਰ ਸਿੰਘ ਨਿਰੀਖਕ ਮੌੜ ਨਾਭਾ, ਸੁਭਮ ਗਰਗ ਤਪਾ, ਬੇਅੰਤ ਸਿੰਘ ਤਕਨੀਸ਼ੀਅਨ ਗ੍ਰੇਡ-1 ਆਦਿ ਵੀ ਹਾਜ਼ਰ ਸਨ।

Spread the love