ਪਟਿਆਲਾ, 23 ਦਸੰਬਰ 2021
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅੰਡਰ ਟ੍ਰਾਇਲ ਰਿਵਿਯੂ ਕਮੇਟੀ ਦੀ ਇੱਕ ਬੈਠਕ ਅੱਜ ਇੱਥੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ‘ਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਤੋਂ ਇਲਾਵਾ ਸੀ.ਜੀ.ਐਮ. ਮੋਨਿਕਾ ਸ਼ਰਮਾ ਵੀ ਮੌਜੂਦ ਸਨ।
ਹੋਰ ਪੜ੍ਹੋ :-ਪੰਜਾਬੀ ਕਵੀ ਤ੍ਰੈਲੋਚਨ ਲੋਚੀ ਦਾ ਮਹੰਤ ਕਵੀ ਚਰਨ ਸਿੰਘ ਪੁਰਸਕਾਰ ਨਾਲ ਧਰਮਕੋਟ ਵਿਖੇ ਸਨਮਾਨ
ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਇਹ ਮੀਟਿੰਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਜਸਟਿਸ ਅਜੇ ਤਿਵਾੜੀ ਦੀ ਅਗਵਾਈ ਹੇਠਲੀ ਉੱਚ ਤਾਕਤੀ ਕਮੇਟੀ ਦੀਆਂ ਹਦਾਇਤਾਂ ਮੁਤਾਬਕ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ ਕੈਦੀਆਂ ਦੇ ਮਾਮਲਿਆਂ ‘ਤੇ ਵਿਚਾਰ ਕੀਤਾ ਗਿਆ ਅਤੇ ਲੋੜੀਂਦੀਆਂ ਸਿਫ਼ਾਰਸ਼ਾਂ ਕੀਤੀਆਂ ਗਈਆਂ ਹਨ।
ਪਟਿਆਲਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ, ਜ਼ਿਲ੍ਹਾ ਅਦਾਲਤਾਂ ਵਿਖੇ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਪ੍ਰਧਾਨਗੀ ਕਰਦੇ ਹੋਏ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਵੀ ਨਜ਼ਰ ਆ ਰਹੇ ਹਨ।