ਬਰਨਾਲਾ, 1 ਅਕਤੂਬਰ 2021
ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਮਿਤੀ 8 ਅਕਤੂਬਰ ਤੋਂ 14 ਨਵੰਬਰ 2021 ਦੇ ਸਬੰਧ ਵਿੱਚ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਪ੍ਰਧਾਨਗੀ ਹੇਠ ਪੈਨਲ ਵਕੀਲਾ ਅਤੇ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗਾ/ਟੇਨਿੰਗ ਪੋ੍ਰਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸ਼੍ਰੀ ਕਪਿਲ ਅੱਗਰਵਾਲ, ਮਾਨਯੋਗ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਬਰਨਾਲਾ, ਸ਼੍ਰੀ ਵਨੀਤ ਕੁਮਾਰ ਨਾਰੰਗ, ਮਾਨਯੋਗ ਸਿਵਲ ਜੱਜ ਸੀਨੀਅਰ ਡਵੀਜ਼ਨ, ਪੈਨਲ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।
ਹੋਰ ਪੜ੍ਹੋ :-ਭਾਰਤ ਦੀ ਅਜ਼ਾਦੀ ਦਿਹਾੜੇ ’ਤੇ ਸਾਰੀਆਂ ਨੂੰ ਬਹੁਤ-ਬਹੁਤ ਵਧਾਈਆਂ
ਇਨ੍ਹਾਂ ਮੀਟਿੰਗਾਂ/ਟੇਨਿੰਗ ਪ੍ਰੋਗਰਾਮਾਂ ਦਾ ਮੁੱਖ ਮੰਤਵ ਨਾਲਸਾ-ਭਾਰਤ ਦਾ ਅਮ੍ਰਿੰਤ ਮਹਾਂਉਤਸਵ ਸੀ, ਜੋ ਕਿ ਮਿਤੀ 2 ਅਕਤੂਬਰ, 2021 ਤੋਂ 14 ਨਵੰਬਰ 2021 ਤੱਕ ਆਜਾਦੀ ਦਾ ਅਮ੍ਰਿੰਤ ਮਹਾਉਤਸਵ ਅਤੇ ਮਿਤੀ 08 ਨਵੰਬਰ ਤੋਂ 14 ਨਵੰਬਰ 2021 ਤੱਕ ਕਾਨੂੰਨੀ ਸੇਵਾਵਾਂ ਹਫਤੇ ਵੱਜੋ ਮਨਾਇਆ ਜਾ ਰਿਹਾ ਹੈ। ਮਾਨਯੋਗ ਚੇਅਰਮੈਨ ਜੀ ਵੱਲੋ੍ਹਂ ਮੈਂਬਰਾਂ ਨੂੰ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ੍ਹਂ ਜਿਲ੍ਹਾ ਪ੍ਰਸ਼ਾਸਨ ਬਰਨਾਲਾ ਦੇ ਸਹਿਯੋਗ ਨਾਲ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਮਿਤੀ 2 ਅਕਤੂਬਰ ਤੋਂ 8 ਅਕਤੂਬਰ ਤੱਕ, ਪੇਂਡੂ ਖੇਤਰਾ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਸਬੰਧੀ ਜਾਗਰੂਕਤਾ ਸੈਮੀਨਾਰ, ਜਿਲ੍ਹਾ ਬਰਨਾਲਾ ਦੇ ਵੱਖ ਵੱਖ ਸਕੂਲਾਂ/ਕਾਲਜਾ ਵਿੱਚ ਜਾਗਰੂਕਤਾ ਸੈਮੀਨਾਰ, ਸਮਾਜਿਕ ਬੁਰਾਈਆਂ ਨੂੰ ਰੋਕਣ ਲਈ ਵੱਖ-ਵੱਖ ਵਿਸ਼ਿਆ ਤੇ ਨੁੱਕੜ ਨਾਟਕ/ਸਕਿੱਟ ਆਦਿ ਦਾ ਆਯੋਜਨ ਕੀਤਾ ਜਾਵੇਗਾ, ਜਿਸਦਾ ਉਦੇਸ਼ ਜਿਲ੍ਹਾ ਬਰਨਾਲਾ ਦੇ ਰਿਮੋਟ ਏਰੀਆਂ ਵਿੱਚ ਰਹਿ ਰਹੇ ਸਮਾਜ ਦੇ ਕਮਜ਼ੋਰ ਵਰਗਾਂ ਵਿੱਚ ਕਾਨੂੰਨੀ ਜਾਗਰੂਕਤਾ ਫੈਲਾਉਣਾ ਹੋਵੇਗਾ।
ਅੰਤ ਵਿੱਚ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਦਿੱਤੇ ਗਏ ਕਿ ਸ਼ਡਿਊਲ ਅਨੁਸਾਰ ਸਕੂਲਾਂ ਅਤੇ ਪਿੰਡਾਂ ਵਿੱਚ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇ ਤਾਂ ਜੋ ਆਮ ਜਨਤਾ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਗਰੂਕ ਕੀਤਾ ਜਾ ਸਕੇ।