ਮੈਂਬਰ ਸਕੱਤਰ ਸ੍ਰੀ ਅਰੁਣ ਗੁਪਤਾ ਵੱਲੋਂ ਲੀਗਲ ਅਵੇਅਰਨੈੱਸ ਪ੍ਰੋਗਰਾਮ ਦਾ ਨਿਰੀਖਣ

ARUN GUPTA
ਮੈਂਬਰ ਸਕੱਤਰ ਸ੍ਰੀ ਅਰੁਣ ਗੁਪਤਾ ਵੱਲੋਂ ਲੀਗਲ ਅਵੇਅਰਨੈੱਸ ਪ੍ਰੋਗਰਾਮ ਦਾ ਨਿਰੀਖਣ
ਮੁਫਤ ਕਾਨੂੰਨੀ ਸੇਵਾਵਾਂ ਪ੍ਰਤੀ ਵੱਖੋ ਵੱਖਰੇ ਪ੍ਰੋਗਰਾਮਾਂ ਰਾਹੀਂ ਕੀਤਾ ਜਾਗਰੂਕ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰੂਪਨਗਰ ਕਾਨੂੰਨੀ ਜਾਗਰੂਕਤਾ ਕੈਂਪਾਂ ਵਿੱਚ ਕੀਤੀ ਸ਼ਿਰਕਤ

ਰੂਪਨਗਰ 26 ਅਕਤੂਬਰ 2021

‘ਪੈਨ ਇੰਡੀਆ ਅਵੇਅਰਨੈੱਸ ਅਤੇ ਆਊਟਰੀਚ ਪ੍ਰੋਗਰਾਮ’ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।

ਹੋਰ ਪੜ੍ਹੋ :-ਜ਼ਿਲ੍ਹੇ ਵਿੱਚ ਸਬਡਵੀਜ਼ਨ ਪੱਧਰ ‘ਤੇ 28 ਅਤੇ 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪ- ਐਸ.ਡੀ.ਐਮ.

ਇਸ ਮੁਹਿੰਮ ਅਧੀਨ ਅੱਜ ਪਿੰਡ ਭਿਓਰਾ, ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਅਤੇ ਪਿੰਡ ਮਲਕਪੁਰ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ, ਜਿਨ੍ਹਾਂ ਵਿੱਚ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ ਅਤੇ ਡਾ. ਮਨਦੀਪ ਮਿੱਤਲ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ, ਲੋਕਾਂ ਨਾਲ ਰੂ-ਬ-ਰੂ ਹੋ ਕੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਦੱਸਿਆ ਅਤੇ ਸਾਰੀ ਜਾਗਰੂਕਤਾ ਮੁਹਿੰਮ ਦਾ ਜਾਇਜ਼ਾ ਲਿਆ।

ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਮੈਂਬਰ ਸਕੱਤਰ ਦਾ ਸਵਾਗਤ ਕੀਤਾ। ਸਾਰੇ ਜੱਜ ਸਾਹਿਬਾਨ ਨੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ/ਅਪਾਹਜ਼, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿੱਚ ਵਿਅਕਤੀ, ਜੇਲ੍ਹਾਂ ਵਿੱਚ ਬੰਦ ਹਵਾਲਾਤੀ/ਕੈਦੀ ਅਤੇ ਹਰ ਉਹ ਵਿਅਕਤੀ, ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ, ਅਦਾਲਤੀ ਫ਼ੀਸ, ਤਲਬਾਨਾ ਫ਼ੀਸ ਅਤੇ ਗਵਾਹਾਂ ਆਦਿ ’ਤੇ ਹੋਣ ਵਾਲੇ ਖ਼ਰਚਿਆਂ ਦੀ ਅਦਾਇਗੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵਿਕਟਿਮ ਕੰਪਨਸੇਸ਼ਨ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਹਤ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਅਤੇ ਪਿੰਡ ਭਿਓਰਾ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਸ੍ਰੀ ਅਰੁਣ ਗੁਪਤਾ ਵੱਲੋਂ ਪਿੰਡ ਵਾਸੀਆਂ ਨੂੰ ਲੀਗਲ ਸਰਵਿਸਿਜ਼ ਅਥਾਰਟੀ ਐਕਟ ਅਧੀਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਇਲਾਵਾ ਵਿਕਟਿਮ ਕੰਪਨਸੇਸ਼ਨ ਸਕੀਮ ਅਧੀਨ ਆਮ ਲੋਕਾਂ ਨੂੰ ਦਿੱਤੀ ਜਾਂਦੀ ਰਾਹਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਤੇਜ਼ਾਬ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚ ਪੀੜਤਾ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਰਾਸ਼ੀ ਅਦਾ ਕੀਤੀ ਜਾਂਦੀ ਹੈ।

ਇਸ ਤੋਂ ਇਲਾਵਾ ਸ੍ਰੀ ਮਨਦੀਪ ਮਿੱਤਲ, ਵਧੀਕ ਮੈਂਬਰ ਸਕੱਤਰ, ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਆਮ ਲੋਕਾਂ ਨੂੰ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਐਕਸੀਡੈਂਟ ਵਿੱਚ ਮੌਤ ਹੋ ਜਾਂਦੀ ਹੈ ਜਾਂ ਕੋਈ ਵਿਅਕਤੀ ਐਕਸੀਡੈਂਟ ਵਿੱਚ ਅਪਾਹਜ਼ ਹੋ ਜਾਂਦਾ ਹੈ ਤਾਂ ਉਸ ਵਿਅਕਤੀ ਨੂੰ 2 ਲੱਖ ਰੁਪਏ ਤੱਕ ਦੀ ਮਾਲੀ ਸਹਾਇਤਾ ਦੇਣ ਦਾ ਉਪਬੰਧ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਆਨ ਹਾਸਲ ਕਰ ਆਪਣੇ ਹੱਕਾਂ ਤੇ ਜ਼ਿੰਮੇਵਾਰੀਆਂ ਤੋਂ ਜਾਣੂ ਹੋ ਕੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਅਤੇ ਹੋਰ ਜੱਜ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਏ.ਡੀ.ਆਰ ਸੈਂਟਰ, ਰੂਪਨਗਰ ਦਾ ਦੌਰਾ ਵੀ ਕੀਤਾ। ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਸ੍ਰੀ ਮਾਨਵ, ਸੀ.ਜੇ.ਐਮ, ਸ੍ਰੀਮਤੀ ਇਸ਼ਾਨ ਚੌਧਰੀ, ਬੀ.ਡੀ.ਪੀ.ਓ, ਰੂਪਨਗਰ, ਸ੍ਰੀ ਸੁਖਜਿੰਦਰ ਸਿੰਘ, ਡਾਇਰੈਕਟਰ, ਸ੍ਰੀ ਰਾਜਨ ਚੋਪੜਾ, ਪ੍ਰਿੰਸੀਪਲ, ਸਾਹਿਬਜਾਦਾ ਅਜੀਤ ਸਿੰਘ ਅਕੈਡਮੀ, ਸ੍ਰੀ ਅਸ਼ੀਸ਼ ਕੁਮਾਰ, ਐਡਵੋਕੇਟ, ਸ੍ਰੀਮਤੀ ਜਸਪਿੰਦਰ ਕੌਰ, ਵਕੀਲ ਆਦਿ ਵੀ ਨਾਲ ਸ਼ਾਮਿਲ ਹੋਏ।

Spread the love