ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਵੱਲੋਂ ਚਿਲਡਰਨ ਹੋਮਜ਼ ਦਾ ਦੌਰਾ

CHILDREN DAY
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਵੱਲੋਂ ਚਿਲਡਰਨ ਹੋਮਜ਼ ਦਾ ਦੌਰਾ

ਰਾਜਪੁਰਾ/ਪਟਿਆਲਾ, 13 ਨਵੰਬਰ 2021

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਏ ਜਾ ਰਹੇ ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ ਤਹਿਤ ਅੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ੍ਰੀ ਅਰੁਣ ਗੁਪਤਾ ਵੱਲੋਂ ਐਸ.ਓ.ਐਸ. ਚਿਲਡਰਨ ਹੋਮ ਰਾਜਪੁਰਾ ਤੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਦਾ ਦੌਰਾ ਕਰਕੇ ਉਥੇ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਪਰਮਿੰਦਰ ਕੌਰ ਵੀ ਮੌਜੂਦ ਸਨ।

ਹੋਰ ਪੜ੍ਹੋ :-ਆਸ਼ੂ ਵੱਲੋਂ ਸ਼ੇਰਪੁਰ ਇਲਾਕੇ ‘ਚ 3.27 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

ਬਾਲ ਦਿਵਸ ਨੂੰ ਮੁੱਖ ਰੱਖਦੇ ਹੋਏ ਐਸ.ਓ.ਐਸ ਚਿਲਡਰਨ ਹੋਮ ਰਾਜਪੁਰਾ ਦੇ ਬੱਚਿਆਂ ਨੇ ਡਾਂਸ, ਗੀਤ, ਭਾਸ਼ਣ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਅਤੇ ਜੱਜ ਸਾਹਿਬਾਨ ਨੇ ਸਭਿਆਚਾਰਕ ਗਤੀਵਿਧੀਆਂ ‘ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ।
ਮੈਂਬਰ ਸਕੱਤਰ ਵੱਲੋਂ ਬੱਚਿਆਂ ਦੀ ਸਿਹਤ, ਮੈਡੀਕਲ ਸਹੂਲਤਾਂ ਅਤੇ ਉਨ੍ਹਾਂ ਨੂੰ ਦਿੱਤੇ ਜਾਂਦੇ ਖਾਣੇ ਬਾਰੇ ਵੀ ਪ੍ਰਬੰਧਕਾ ਪਾਸੋਂ ਜਾਣਕਾਰੀ ਲਈ ਗਈ ਅਤੇ ਬੱਚਿਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਸੁਣਕੇ ਮੌਕੇ ‘ਤੇ ਹੀ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਗੁਪਤਾ ਵੱਲੋਂ ਚਿਲਡਰਨ ਹੋਮਜ਼ ਦਾ ਦੌਰਾ ਕਰਕੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ ਹੈ ਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ‘ਚ ਕਿਸੇ ਕਿਸਮ ਦੀ ਉਣਤਾਈ ਨਾ ਵਰਤੀ ਜਾਵੇ।

ਇਸ ਮੌਕੇ ਡਾਇਰੈਕਟਰ ਐਸ.ਓ.ਐਸ. ਚਿਲਡਰਨ ਹੋਮ ਸ੍ਰੀ ਸੰਜੀਵ ਸਿੰਘ, ਸਹਾਇਕ ਡਾਇਰੈਕਟਰ ਸ੍ਰੀਮਤੀ ਸੁਸ਼ਮਾ, ਐਡਵੋਕੇਟ ਬਲਵਿੰਦਰ ਕੌਰ ਤੇ ਸੁਸ਼ਮਾ ਸਿੰਗਲਾ ਵੀ ਹਾਜ਼ਰ ਸਨ।

Spread the love