ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰ ਨੇ ਸਪੀਕਰ ਕੇ.ਪੀ. ਰਾਣਾ ਨਾਲ ਦੁੱਖ ਸਾਂਝਾ ਕੀਤਾ

KP RANA
ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰ ਨੇ ਸਪੀਕਰ ਕੇ.ਪੀ. ਰਾਣਾ ਨਾਲ ਦੁੱਖ ਸਾਂਝਾ ਕੀਤਾ

ਰੂਪਨਗਰ, ਨਵੰਬਰ 27 2021

ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਕੇ.ਪੀ.ਰਾਣਾ ਨਾਲ ਉਨ੍ਹਾਂ ਦੀ ਮਾਤਾ ਸਵ. ਰਾਜ ਰਾਣੀ ਦਾ ਦੇਹਾਂਤ ਹੋਣ ਕਰਕੇ ਦੁੱਖ ਸਾਂਝਾ ਕੀਤਾ।

ਹੋਰ ਪੜ੍ਹੋ :-ਦਿੱਲੀ ‘ਆਪ’ ਮਾਡਲ ਇੱਕ ਧੋਖਾ, ਹੋ ਚੁੱਕਿਆ ਹੈ ਬੇਨਕਾਬ : ਲੋਕ ਨਿਰਮਾਣ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ

ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਨੇਤਾਵਾਂ ਤੋਂ ਇਲਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ, ਮਹਾਰਾਣੀ ਪ੍ਰਨੀਤ ਕੌਰ ਮੈਂਬਰ ਪਾਰਲੀਮੈਂਟ, ਵਿਧਾਇਕ ਸੁੰਦਰ ਸ਼ਾਮ ਅਰੋੜਾ ਸਾਬਕਾ ਮੰਤਰੀ, ਵਿਧਾਇਕ ਅੰਗਦ ਸੈਣੀ ਅਤੇ ਰਾਜ ਗਾਇਕ ਦੁਰਗਾ ਰੰਗੀਲਾ ਨੇ ਵੀ ਸਪੀਕਰ ਸ਼੍ਰੀ ਕੇ.ਪੀ.ਰਾਣਾ ਨਾਲ ਦੁੱਖ ਸਾਂਝਾ ਕੀਤਾ।

ਸਵ. ਮਾਤਾ ਸ਼੍ਰੀਮਤੀ ਰਾਜ ਰਾਣੀ ਦੀ ਅੰਤਿਮ ਅਰਦਾਸ 5 ਦਸੰਬਰ ਨੂੰ ਗਿਆਨੀ ਜੈਲ ਸਿੰਘ ਨਗਰ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ।

Spread the love