ਮਿਸ ਏਕਤਾ ਉੱਪਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਨੇ ਦਸਮੇਸ਼ ਯੂਥ ਕਲੱਬ ਦੇ ਪ੍ਰੋਜੈਕਟ ਮੈਨੇਜਰ ਨਾਲ ਆਨਲਾਈ ਮੀਟਿੰਗ ਕੀਤੀ

MISS EKTA UPAL
ਮਿਸ ਏਕਤਾ ਉੱਪਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਨੇ ਦਸਮੇਸ਼ ਯੂਥ ਕਲੱਬ ਦੇ ਪ੍ਰੋਜੈਕਟ ਮੈਨੇਜਰ ਨਾਲ ਆਨਲਾਈ ਮੀਟਿੰਗ ਕੀਤੀ

ਫਿਰੋਜ਼ਪੁਰ 15 2022

ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵਿਖੇ ਮਾਨਯੋਗ ਸੀ. ਜੇ. ਐੱਮ. ਮਿਸ ਏਕਤਾ ਉੱਪਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀ ਨੇ ਮਾਨਯੋਗ ਐੱਸ. ਡੀ. ਐੱਮ. ਸ਼੍ਰੀ ਓਮ ਪ੍ਰਕਾਸ਼, ਡੀ. ਪੀ. ਓ. ਮਿਸ ਰਤਨਦੀਪ ਕੌਰ ਅਤੇ ਡੀ. ਸੀ. ਪੀ. ਓ. ਮਿਸ ਜ਼ਸਵਿੰਦਰ ਕੌਰ ਅਤੇ ਦਸਮੇਸ਼ ਯੂਥ ਕਲੱਬ ਦੇ ਪ੍ਰੋਜੈਕਟ ਮੈਨੇਜਰ ਨਾਲ ਆਨਲਾਈ ਮੀਟਿੰਗ ਕੀਤੀ ।

ਹੋਰ ਪੜ੍ਹੋ :- ਆਉਣ ਜਾਣ ਵਾਲੇ ਹਰੇਕ ਵਿਅਕਤੀ ਨੂੰ ਪ੍ਰਭਾਵਿਤ ਕਰ ਰਿਹਾ ਹੈ ਵੋਟਾਂ ਸਬੰਧੀ ਸਜਾਇਆ ਚੌਂਕ

ਇਸ ਮੀਟਿੰਗ ਵਿੱਚ ਕਰੋਨਾ ਕਾਲ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੋਈਆਂ ਮੌਤਾਂ ਦੇ ਵੇਰਵੇ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਜੀਆਂ ਦੀਆਂ ਹਦਾਇਤਾਂ ਮੁਤਾਬਿਕ ਐੱਫ. ਐੱਸ. ਡਬਲਿਊ ਵਰਕਰਾਂ ਦੇ ਸ਼ਨਾਖਤੀ ਕਾਰਡ, ਰਾਸ਼ਨ ਕਾਰਡ ਅਤੇ ਆਧਾਰ ਕਾਰਡ ਬਨਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਇਸ ਮੌਕੇ ਜੱਜ ਸਾਹਿਬ ਨੇ ਐੱਸ. ਡੀ. ਐੱਮ. ਸਾਹਿਬ ਨਾਲ ਰਾਬਤਾ ਕਰਕੇ ਉਪਰੋਕਤ ਵਰਕਰਾਂ ਦੇ ਦਸਤਾਵੇਜ਼ ਬਨਾਉਣ ਦੇ ਆਦੇਸ਼ ਦਿੱਤੇ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਹਰੇਕ ਵਿਅਕਤੀ ਨੂੰ ਵੋਟ ਪਾਉਣ ਦੀ ਮਹੱਤਤਾ ਸਬੰਧੀ ਜਾਗਰੂਕਤਾ ਸੈਮੀਨਾਰ/ਕੈਂਪ ਲਗਾਉਣ ਬਾਰੇ ਵੀ ਵਿਚਾਰ ਕੀਤਾ ਗਿਆ । ਇਸ ਦੇ ਨਾਲ ਨਾਲ ਜੱਜ ਸਾਹਿਬ ਨੇ 12.03.2022 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਵਾਉਣ ਦਾ ਪ੍ਰਸਤਾਵ ਵੀ ਰੱਖਿਆ । ਅੰਤ ਵਿੱਚ ਜੱਜ ਸਾਹਿਬ ਨੇ ਇਸ ਟ੍ਰੇਨਿੰਗ ਪ੍ਰੋਗਰਾਮ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।

Spread the love