ਸਿਹਤ ਵਿਭਾਗ ਬਰਨਾਲਾ ਵੱਲੋਂ ਤਿਓਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਤੇ ਕਰਿਆਨਾ ਸਟੋਰਾਂ ਦੀ ਚੈਕਿੰਗ

HEALTH DEPARTMENT
ਸਿਹਤ ਵਿਭਾਗ ਬਰਨਾਲਾ ਵੱਲੋਂ ਤਿਓਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਤੇ ਕਰਿਆਨਾ ਸਟੋਰਾਂ ਦੀ ਚੈਕਿੰਗ
ਸਿਹਤ ਵਿਭਾਗ ਵੱਲੋਂ ਲਏ ਜਾ ਰਹੇ ਹਨ ਖਾਣ ਵਾਲੀਆਂ ਵਸਤਾਂ ਦੇ ਸੈਂਪਲ

ਬਰਨਾਲਾ, 31 ਅਕਤੂਬਰ 2021

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਦੇ ਦਿਸਾ-ਨਿਰਦੇਸਾਂ ਅਧੀਨ ਸਿਹਤ ਵਿਭਾਗ ਵੱਲੋਂ ਬਰਨਾਲਾ ਨਿਵਾਸੀਆਂ ਨੂੰ ਮਿਆਰੀ ਖਾਣ ਵਾਲੇ ਪਦਾਰਥ ਅਤੇ ਮਠਿਆਈਆਂ ਉਪਲੱਬਧ ਕਰਾਉਣ ਲਈ ਦੁਕਾਨਾਂ ਦੀ ਲਗਾਤਰ ਚੈਕਿੰਗ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਸ੍ਰੀ ਦੇਵੀ ਤਲਾਬ ਮੰਦਰ ਦੇ ਲੰਗਰ ‘ਤੇ ਜੀਐਸਟੀ ਮੁਆਫ ਕਰਨ ਦਾ ਐਲਾਨ

ਇਹਨਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਸਪ੍ਰੀਤ ਸਿੰਘ ਗਿੱਲ ਅਤੇ ਫੂਡ ਸੇਫਟੀ ਅਫ਼ਸਰ ਜਸਵਿੰਦਰ ਸਿੰਘ ਦੀ ਟੀਮ ਵੱਲੋਂ ਮਠਿਆਈਆਂ ਅਤੇ ਖਾਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਕੋਈ ਵੀ ਦੁਕਾਨਦਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕੇ।

ਡਾ.ਜਸਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੀਆਂ ਦੁਕਾਨਾਂ ਦੀ ਚੈਕਿੰਗ ਦੌਰਾਨ ਖੋਆ, ਗੁਲਾਬ ਜਾਮੁਨ, ਜਲੇਬੀ, ਮਿਲਕ ਕੇਕ, ਮਲਾਈ ਬਰਫ਼ੀ ਆਦਿ ਦੇ ਸੈਂਪਲ ਲੈ ਕੇ ਨਿਰੀਖਣ ਲਈ ਸਟੇਟ ਫੂਡ ਲੈਬ. ਖਰੜ ਵਿਖੇ ਭੇਜ ਦਿੱਤੇ ਹਨ।ਫੂਡ ਸੇਫ਼ਟੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਤਿਓਹਾਰਾਂ ਨੂੰ ਧਿਆਨ ਚ ਰੱਖਦਿਆਂ ਸਿਹਤ ਵਿਭਾਗ ਵੱਲੋਂ 22 ਸੈਂਪਲ ਲਏ ਜਾ ਚੁੱਕੇ ਹਨ ਅਤੇ 40 ਕਿੱਲੋ ਖ਼ਰਾਬ ਮਠਿਆਈ ਨਸ਼ਟ ਕਰਵਾਈ ਜਾ ਚੁੱਕੀ ਹੈ। ਮਿਲਾਵਟ ਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ 3 ਕੇਸ ਸੀ ਜੇ ਐਮ ਬਰਨਾਲਾ ਦੀ ਅਦਾਲਤ ਵਿੱਚ ਦਾਇਰ ਕੀਤੇ ਜਾ ਚੁੱਕੇ ਹਨ। ਦੁਕਾਨਦਾਰਾਂ ਨੂੰ ਲਗਾਤਰ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਮਠਿਆਈ ਦੀ ਬਣਾਉਣ ਦੀ ਮਿਤੀ ਅਤੇ ਸਹੀ ਵਰਤੋਂ