ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਗਰ ਕੌਂਸਲ ਨੂੰ ਸ਼ਹਿਰੀ ਸੇਵਾਵਾਂ ਯਕੀਨੀ ਕਰਨ ਦੇ ਆਦੇਸ਼ ਦਿੱਤੇ

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਗਰ ਕੌਂਸਲ ਨੂੰ ਸ਼ਹਿਰੀ ਸੇਵਾਵਾਂ ਯਕੀਨੀ ਕਰਨ ਦੇ ਆਦੇਸ਼ ਦਿੱਤੇ
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਗਰ ਕੌਂਸਲ ਨੂੰ ਸ਼ਹਿਰੀ ਸੇਵਾਵਾਂ ਯਕੀਨੀ ਕਰਨ ਦੇ ਆਦੇਸ਼ ਦਿੱਤੇ
ਰੂਪਨਗਰ, 27 ਅਪ੍ਰੈਲ 2022
ਸ਼ਹਿਰ ਵਾਸੀਆਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬੁੱਧਵਾਰ ਨੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।

ਹੋਰ ਪੜ੍ਹੋ :-ਭਾਸ਼ਾ ਵਿਭਾਗ ਰੂਪਨਗਰ ਵੱਲੋਂ ਨਾਵਲਕਾਰ ਜਸਬੀਰ ਮੰਡ ਨਾਲ ਰੂ-ਬ-ਰੂ

ਇਸ ਮੀਟਿੰਗ ਦੀ ਅਗਵਾਈ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਕੋਈ ਕਮੀ ਨਾ ਛੱਡੀ ਜਾਵੇ ਅਤੇ ਜੇਕਰ ਕਿਸੇ ਵਲੋਂ ਸਹੂਲਤ ਸਬੰਧੀ ਕੋਈ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਉਸ ਦਾ ਹੱਲ ਨਿਰਧਾਰਿਤ ਸਮੇਂ ਵਿੱਚ ਕੀਤਾ ਜਾਵੇ।
ਵਿਧਾਇਕ ਨੇ ਜ਼ਿਲ੍ਹਾ ਟਾਊਨ ਪਲਾਨਰ, ਸੈਕਟਰੀ ਪਲਾਨਿੰਗ ਕਮੇਟੀ, ਸੇਲ ਟੈਕਸ ਰੂਪਨਗਰ ਦੇ ਅਧਿਕਾਰੀਆ ਨਾਲ ਮੀਟਿੰਗ ਦੌਰਾਨ ਹਲਕਾ ਰੂਪਨਗਰ ਦੇ ਸਰਵ ਪੱਖੀ ਵਿਕਾਸ ਲਈ ਵਿਚਾਰ ਚਰਚਾ ਕੀਤੀ ਜਿਸ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਸ਼ਹਿਰ ਦੇ ਸੁੰਦਰੀਕਰਨ ਅਤੇ ਸਾਫ-ਸਫਾਈ ਨੂੰ ਪਹਿਲੇ ਦਰਜੇ ਤੱਕ ਪਹੁੰਚਾਉਣ ਲਈ ਰੂਪ-ਰੇਖਾ ਤਿਆਰ ਕਰਨ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਨੂੰ ਪਲਾਨਿੰਗ ਨੀਤੀ ਅਨੁਸਾਰ ਹੀ ਨੇਪੜੇ ਚਾੜਿਆ ਜਾਵੇਗਾ ਅਤੇ ਪਾਰਕਾਂ ਦੀ ਰੱਖ-ਰੱਖਾਵ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।
ਐਡਵੋਕੇਟ ਦਿਨੇਸ਼ ਚੱਢਾ ਨੇ ਨਗਰ ਕੌਸਲ ਦੇ ਕਾਰਜ ਸਾਧਕ ਅਫਸਰ ਸ਼੍ਰੀ ਭਜਨ ਚੰਦ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਵਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਿਆਪਕ ਪੱਧਰ ‘ਤੇ ਜਾਣੂ ਕਰਵਾਇਆ ਜਾਵੇ ਅਤੇ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੇ ਉਪਭੋਗਤਾ ਵਲੋਂ ਕੀਤੀ ਸ਼ਿਕਾਇਤ ਨੂੰ ਨਜ਼ਰਅੰਦਾਜ ਕੀਤਾ ਤਾਂ ਸਬੰਧਤ ਖਿਲਾਫ ਬਣਦੀ ਵਿਭਾਗੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜੇਕਰ ਕਿਸੇ ਮਾਮਲੇ ਵਿੱਚ ਨਗਰ ਕੌਂਸਲ ਵਲੋਂ ਹੱਲ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਕੀਤਾ ਜਾਵੇ ਤਾਂ ਜੋ ਨਿਰਧਾਰਿਤ ਸਮੇਂ ਵਿੱਚ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਰੂਪਨਗਰ ਦੇ ਵਿਕਾਸ ਲਈ ਜ਼ਿਲ੍ਹਾ ਟਾਊਨ ਪਲਾਨਰ, ਸੈਕਟਰੀ ਪਲਾਨਿੰਗ ਕਮੇਟੀ, ਸੇਲ ਟੈਕਸ ਰੂਪਨਗਰ ਦੇ ਅਧਿਕਾਰੀਆ ਨਾਲ ਵੀ ਚਰਚਾ ਕੀਤੀ।