ਐਮਬੂਲੈਂਸ ਵਿੱਚ ਨਾ ਕੋਈ ਮੈਡੀਕਲ ਅਟੈਂਡਟ, ਨਾ ਫਸਟ ਏਡ ਦਾ ਪੂਰਾ ਸਮਾਨ
ਰੂਪਨਗਰ, 16 ਅਪ੍ਰੈਲ 2022
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਤੋਂ ਚੰਡੀਗੜ੍ਹ ਰੋਡ ਤੇ ਸਥਿਤ ਸੋਲਖੀਆਂ ਟੋਲ ਪਲਾਜ਼ਾ ਵਿਖੇ ਐਮਬੂਲੈਂਸ ਦੀ ਚੈਕਿੰਗ ਕੀਤੀ। ਜਿਸ ਵਿੱਚ ਫਸਟ ਏਡ ਤੱਕ ਦਾ ਕੋਈ ਸਮਾਨ ਨਹੀਂ ਹੈ। ਆਕਸੀਜਨ ਸਿਲੰਡਰ ਦੀਆਂ ਪਾਈਪਾਂ ਖੁੱਲੀਆਂ ਪਈਆਂ ਸਨ। ਮੈਡੀਕਲ ਅਟੈਂਡਟ ਕੋਈ ਨਹੀਂ।
ਹੋਰ ਪੜ੍ਹੋ :-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੇਜਰੀਵਾਲ ਵੱਲੋੰ ਮੁਫਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ
ਐਡਵੋਕੇਟ ਦਿਨੇਸ਼ ਚੱਢਾ ਨੇ ਜਦੋਂ ਐਮਬੂਲੈਂਸ ਦੀ ਖ਼ਸਤਾ ਹਾਲਤ ਹੋਣ ਬਾਰੇ ਸੰਬਧਿਤ ਅਧਿਕਾਰੀਆਂ ਨੂੰ ਪੁਛਿਆ ਤਾਂ ਪਤਾ ਚੱਲਿਆ ਕਿ ਪਿੱਛਲੇ ਤਿੰਨ ਕੁ ਸਾਲ ਤੋਂ ਇਸ ਐਮਬੂਲੈਂਸ ਦੀ ਕੋਈ ਚੈਕਿੰਗ ਨਹੀਂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਐਮਬੂਲੈਂਸ ਦੀ ਨਾ ਆਰ.ਸੀ ਪਾਸ , ਇਹ ਐਮਬੂਲੈਂਸ ਫੱਟੜ ਹੋਏ ਵਿਅਕਤੀ ਨੂੰ ਹਸਪਤਾਲ਼ ਲਿਜਾਣ ਤੱਕ ਨਹੀਂ ਸਿਰਫ਼ ਇਕ ਟੈਕਸੀ ਦੇ ਰੂਪ ਵਿੱਚ ਕੰਮ ਕਰਦੀ ਹੈ। ਕੰਪਨੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਵਿਧਾਇਕ ਚੱਢਾ ਨੇ ਉਨ੍ਹਾਂ ਤੋਂ ਪੁੱਛਿਆ ਕਿ ਐਮਬੂਲੈਂਸ ਦੀ ਖ਼ਸਤਾ ਹਾਲਤ ਦਾ ਜ਼ਿੰਮੇਵਾਰ ਕੌਣ ਹੈ, ਤਾਂ ਅਧਿਕਾਰੀਆਂ ਨੂੰ ਕੋਈ ਜਵਾਬ ਨਾ ਆਇਆ।
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੌਕੇ ਤੇ ਸਿਵਲ ਸਰਜਨ ਡਾਕਟਰ ਪਰਮਿੰਦਰ ਕੁਮਾਰ ਨੂੰ ਕਿਹਾ ਕਿ ਇਹ ਐਮਬੂਲੈਂਸ ਦੀ ਚੈਕਿੰਗ ਕਰਕੇ ਸ਼ਰਤਾਂ ਨਾ ਪੂਰੀਆਂ ਕਰਨ ਉੱਤੇ ਬਣਦੀ ਕਰਵਾਈ ਕੀਤੀ ਜਾਵੇ ਅਤੇ ਜਲਦੀ ਐਮਬੂਲੈਂਸ ਸੇਵਾਵਾਂ ਵਿੱਚ ਹਾਲਤ ਵਿੱਚ ਸੁਧਾਰ ਕੀਤਾ ਜਾਵੇ।