ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਨੈਸ਼ਨਲ ਹਾਈਵੇ ‘ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦਾ ਮੁੱਦਾ ਡਿਪਟੀ ਕਮਿਸ਼ਨਰ ਕੋਲ ਚੁੱਕਿਆ

MLA Daljit Singh Grewal takes up issue of under construction Tibba Road-Tajpur Road bridge on National Highway with Deputy Commissioner
MLA Daljit Singh Grewal takes up issue of under construction Tibba Road-Tajpur Road bridge on National Highway with Deputy Commissioner
ਵਿਧਾਇਕ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ, ਡੀ.ਸੀ. ਨੇ ਪੂਰਾ ਸਹਿਯੋਗ ਦੇਣ ਦਾ ਦਿੱਤਾ ਭਰੋਸਾ

ਲੁਧਿਆਣਾ, 28 ਮਾਰਚ 2022

ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਕੋਲ ਨੈਸ਼ਨਲ ਹਾਈਵੇ ‘ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦਾ ਮੁੱਦਾ ਚੁੱਕਿਆ। ਵਿਧਾਇਕ ਵੱਲੋਂ ਅੱਜ ਡਿਪਟੀ ਕਮਿਸ਼ਨਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ.

ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਹਾਰ ਲਈ ਹੇਠਲੇ ਪੱਧਰ ਤੱਕ ਫੀਡਬੈਕ ਲੈਣ ਵਾਸਤੇ 13 ਮੈਂਬਰੀ ਸਬ ਕਮੇਟੀ ਦਾ ਕੀਤਾ ਗਠਨ

ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਪੁਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਬੁਲਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਦੀ ਰਫ਼ਤਾਰ ਮੱਠੀ ਹੋਣ ਕਾਰਨ ਸਾਰਾ ਇਲਾਕਾ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਕਾਰਨ ਸਮੇਂ ਦੀ ਬਰਬਾਦੀ ਹੁੰਦੀ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਕਈ ਹੋਰ ਵਿਕਾਸ ਸਬੰਧੀ ਮੁੱਦੇ ਵੀ ਡਿਪਟੀ ਕਮਿਸ਼ਨਰ ਕੋਲ ਚੁੱਕੇ.

ਡਿਪਟੀ ਕਮਿਸ਼ਨਰ ਵਲੋਂ ਵੀ ਵਿਧਾਇਕ ਸ. ਗਰੇਵਾਲ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਇਸ ਮਸਲੇ ਦੇ ਹੱਲ ਸਬੰਧੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।

Spread the love