![Dhandra Dhandra](https://newsmakhani.com/wp-content/uploads/2021/10/Dhandra-7.jpeg)
ਇਨ੍ਹਾਂ ਪ੍ਰਾਜੈਕਟਾਂ ‘ਚ ਸੋਲਿਡ ਵੇਸਟ ਮੈਨੇਜਮੈਂਟ, ਲਾਇਬ੍ਰੇਰੀ ਤੇ ਨੇਕੀ ਦਾ ਘਰ ਸ਼ਾਮਲ ਹਨ
ਧਾਂਦਰਾ/ਲੁਧਿਆਣਾ, 02 ਅਕਤੂਬਰ 2021
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 152ਵੀਂ ਜੈਯੰਤੀ ਨੂੰ ਉੱਚ ਪੱਧਰ ‘ਤੇ ਮਨਾਉਂਦਿਆਂ, ਹਲਕਾ ਗਿੱਲ ਵਿਧਾਇਕ ਸ.ਕੁਲਦੀਪ ਸਿੰਘ ਵੈਦ ਵੱਲੋਂ ਅੱਜ ਜ਼ਿਲ੍ਹੇ ਦੇ ਧਾਂਦਰਾ ਪਿੰਡ ਵਿੱਚ 24.01 ਲੱਖ ਰੁਪਏ ਦੇ ਲਾਗਤ ਵਾਲੇ ਤਿੰਨ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ.
ਇਨ੍ਹਾਂ ਪ੍ਰਾਜੈਕਟਾਂ ਵਿੱਚ 6.40 ਲੱਖ ਰੁਪਏ ਦਾ ਸੋਲਿਡ ਵੇਸਟ ਮੈਨੇਜਮੈਂਟ, 5 ਲੱਖ ਰੁਪਏ ਦੀ ਲਾਇਬ੍ਰੇਰੀ ਅਤੇ 12.61 ਲੱਖ ਰੁਪਏ ਦੀ ਲਾਗਤ ਵਾਲਾ ਨੇਕੀ ਦਾ ਘਰ ਸ਼ਾਮਲ ਹਨ।
ਹੋਰ ਪੜ੍ਹੋ :-ਗਾਂਧੀ ਜਯੰਤੀ ਮੌਕੇ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਦਾ ਆਗਾਜ਼
ਵਿਧਾਇਕ ਵੈਦ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਸਹਾਇਕ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਦੇ ਨਾਲ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਹਿਤ, ਧਾਂਦਰਾ ਕਲੱਸਟਰ ਅਧੀਨ ਆਉਂਦੇ 21 ਪਿੰਡਾਂ ਵਿੱਚੋਂ ਇਕੱਠੇ ਕੀਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਕਰਕੇ ਖਾਦ ਤਿਆਰ ਕੀਤੀ ਜਾਵੇਗੀ ਜੋ ਕਿਸਾਨਾਂ ਦੁਆਰਾ ਖੇਤਾਂ ਵਿੱਚ ਵਰਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਇਹ ਖਾਦ ਬਾਜ਼ਾਰ ਵਿੱਚ ਵੀ ਵੇਚੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕੂੜੇ ਨੂੰ ਖਾਦ ਵਿੱਚ ਬਦਲ ਕੇ ਪਿੰਡ ਵਿੱਚ ਸਹੀ ਸਫਾਈ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ।
ਨੇਕੀ ਦਾ ਘਰ ਪ੍ਰੋਜੈਕਟ ਤਹਿਤ, ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਦੇ ਵਲੰਟੀਅਰ ਸਿੰਗਲ-ਯੂਜ਼ ਪਲਾਸਟਿਕ ਲਿਫਾਫੇ ਦੇ ਖ਼ਤਰੇ ਨੂੰ ਖਤਮ ਕਰਨ ਲਈ, ਨੇਕੀ ਦਾ ਘਰ ਵਿੱਚ ਲੋਕਾਂ ਦੁਆਰਾ ਦਾਨ ਕੀਤੇ ਜਾਣ ਵਾਲੇ ਕੱਪੜਿਆਂ ਤੋਂ ਥੈਲੇ ਤਿਆਰ ਕੀਤੇ ਜਾਣਗੇ।
ਅੱਗੇ, ਵਿਧਾਇਕ ਨੇ ਦੱਸਿਆ ਕਿ ਬਾਜ਼ਾਰਾਂ ਵਿੱਚ ਲੋਕਾਂ ਨੂੰ ਕੱਪੜੇ ਦੇ ਬੈਗ ਮੁਫਤ ਵੰਡੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਸਿੰਗਲ ਯੂਜ਼ ਪਲਾਸਟਿਕ ਦੇ ਵਿਰੁੱਧ ਮੁਹਿੰਮ ਨੂੰ ਇੱਕ ਜਨਤਕ ਮੁਹਿੰਮ ਦੇ ਰੂਪ ਵਿੱਚ ਬਦਲ ਕੇ ਕਪੜੇ ਦੇ ਬੈਗ ਅਪਣਾਉਣ।
ਸ.ਵੈਦ ਨੇ ਕਿਹਾ ਕਿ ਲਾਇਬ੍ਰੇਰੀ ਲੋਕਾਂ, ਖਾਸ ਕਰਕੇ ਪਿੰਡ ਦੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪਾਉਣ ਵਿੱਚ ਸਹਾਇਤਾ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ, ਕਿਤਾਬਾਂ ਤੋਂ ਪ੍ਰਾਪਤ ਵਿਸ਼ਾਲ ਗਿਆਨ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ।
ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਦਰਸ਼ਨ ਅਤੇ ਬਲੀਦਾਨ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਨਗੇ ਅਤੇ ਸਮਾਜ, ਸੂਬਾ ਅਤੇ ਮੁਲਕ ਦੀ ਨਿਰਸਵਾਰਥ ਸੇਵਾ ਲਈ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਸਾਡੇ ਵਿੱਚੋਂ ਹਰ ਇੱਕ, ਖਾਸ ਕਰਕੇ ਨੌਜਵਾਨਾਂ ਨੂੰ ਅਹਿੰਸਾ, ਸਦਭਾਵਨਾ ਅਤੇ ਸਵੱਛਤਾ ਦੇ ਗੁਣਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਕਾਇਮ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਹਰ ਖੇਤਰ ਅਤੇ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਬੇਮਿਸਾਲ ਵਿਕਾਸ ਦੇ ਯੁੱਗ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।