ਬਰਨਾਲਾ 18 ਨਵੰਬਰ 2021
ਜਿਲ੍ਹਾ ਬਰਨਾਲਾ ਦੇ ਸਕੱਤਰੇਤ ਵਿਖੇ ਸਰਕਾਰ ਦੀਆਂ ਮੰਨਜੂਰਸ਼ੁਦਾ ਆਸਾਮੀਆਂ ਤੇ ਪਿਛਲੇ 11 ਸਾਲਾਂ ਤੋਂ ਕੰਮ ਕਰਦੇ ਆ ਰਹੇ ਕਰਮਚਾਰੀਆਂ ਵੱਲੋਂ ਹਲਕਾ ਬਰਨਾਲਾ ਦੇ ਮੌਜੂਦਾ ਐਮ.ਐਲ.ਏ. ਸ:ਗੁਰਮੀਤ ਸਿੰਘ ਹੇਅਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ ਕਿ ਉਹਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰੇ ਜਾਂ ਸਰਕਾਰੀ ਠੇਕੇ ਅਧੀਨ ਕਰੇ ਕਿਉਂਕਿ ਉਹ ਪਿਛਲੇ ਕਈ ਸਾਲਾਂ ਤੋਂ ਇਸੇ ਆਸ ਤੇ ਕੰਮ ਕਰਦੇ ਆ ਰਹੇ ਹਨ ਕਿ ਉਹਨਾਂ ਦੇ ਤਜੁਰਬੇ ਨੂੰ ਮੁੱਖ ਰੱਖਦੇ ਹੋਏ ਸਰਕਾਰ ਉਹਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰੇਗੀ ਪ੍ਰੰਤੂ ਸਰਕਾਰ ਵੱਲੋਂ ਹਮੇਸਾ ਇਹਨਾਂ ਦੀ ਮੰਗ ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਅਣਦੇਖਿਆ ਕਰਦੇ ਹੋਏ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਾਂਦਾ ਹੈ ਅਤੇ ਸਾਨੂੰ ਲੰਬੇ ਸਮੇਂ ਤੋਂ ਲਾਰਿਆਂ ਵਿੱਚ ਰੱਖਿਆ ਜਾ ਰਿਹਾ ਹੈ।
ਹੋਰ ਪੜ੍ਹੋ :-ਪੰਜਾਬ ਐਸ.ਸੀ. ਕਮਿਸ਼ਨ ਦੇ ਦਖ਼ਲ ਪਿੱਛੋਂ ਪੀ.ਟੀ.ਯੂ. ਦੇ ਡਿਪਟੀ ਰਜਿਸਟਰਾਰ ਨੂੰ ਮਿਲਿਆ ਇਨਸਾਫ਼
ਇਸ ਸਮੇਂ ਵਿਧਾਅਕ ਜੀ ਵੱਲੋਂ ਪੂਰਣ ਯਕੀਨ ਦਵਾਇਆ ਗਿਆ ਕਿ ਉਹ ਪਹਿਲਾਂ ਵੀ ਇਸ ਮੁੱਦੇ ਤੇ ਸਰਕਾਰ ਨੂੰ ਘੇਰ ਰਹੇ ਹਨ ਅਤੇ ਅੱਗੇ ਵੀ ਇਹ ਉਪਰਲਾ ਜਾਰੀ ਰੱਖਣਗੇ। ਉਹਨਾਂ ਇਹ ਵੀ ਕਿਹਾ ਜੇਕਰ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ ਬੇਰੁਜਗਾਰੀ ਦੇ ਮੁੱਦੇ ਉੱਤੇ ਪਹਿਲ ਦੇ ਆਧਾਰ ਤੇ ਕਾਰਜ ਕਰਨਗੇ ਅਤੇ ਬੇਰੁਜਗਾਰੀ ਨੂੰ ਖ਼ਤਮ ਕਰਨ ਦਾ ਹਰ ਸੰਭਵ ਯਤਨ ਕਰਨਗੇ।