ਵਿਧਾਇਕ ਕੁਲਵੰਤ ਸਿੱਧੂ ਨੇ ਸਰਕਾਰੀ ਸਕੂਲ ਦਾ ਅਚਨਚੇਤ ਕੀਤਾ ਦੌਰਾ

ਵਿਧਾਇਕ ਕੁਲਵੰਤ ਸਿੱਧੂ ਨੇ ਸਰਕਾਰੀ ਸਕੂਲ ਦਾ ਅਚਨਚੇਤ ਕੀਤਾ ਦੌਰਾ
ਵਿਧਾਇਕ ਕੁਲਵੰਤ ਸਿੱਧੂ ਨੇ ਸਰਕਾਰੀ ਸਕੂਲ ਦਾ ਅਚਨਚੇਤ ਕੀਤਾ ਦੌਰਾ
ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੁੱਦਾ ਸਿਹਤ ਤੇ ਸਿੱਖਿਆ : ਵਿਧਾਇਕ ਸਿੱਧੂ
ਲੁਧਿਆਣਾ, 2 ਅਪ੍ਰੈਲ 2022
ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅੱਜ ਮਾਡਲ ਟਾਊਨ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ‘ਚ ਅਚਨਚੇਤ ਦੌਰਾ ਕਰਕੇ ਸਕੂਲ ਪ੍ਰਬੰਧਾਂ ਦਾ ਜਾਇਜਾ ਲਿਆ। ਉਹਨਾਂ ਇਸ ਮੌਕੇ ਸਕੂਲ ਪ੍ਰਿੰਸੀਪਲ ਨਾਲ ਗੱਲਬਾਤ ਕੀਤੀ ਤੇ ਸਕੂਲ ਦੀਆਂ ਜਿੱਥੇ ਜਰੂਰਤਾਂ ਬਾਰੇ ਗੱਲਬਾਤ ਕੀਤੀ, ਉੱਥੇ ਸਕੂਲ ਸਟਾਫ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਸ਼ਲਾਘਾ ਵੀ ਕੀਤੀ।

ਹੋਰ ਪੜ੍ਹੋ :-14 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੁੱਦਾ ਸਿਹਤ ਤੇ ਸਿੱਖਿਆ ਹੈ, ਜਿਸ ਦੇ ਚੱਲਦਿਆਂ ਅੱਜ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ ਤੇ ਇਹ ਜਰੂਰੀ ਕੀਤਾ ਗਿਆ ਕਿ ਸਰਕਾਰੀ ਸਕੂਲ ਦੇ ਪ੍ਰਬੰਧ ਵਧੀਆ ਹੋਣ, ਵਧੀਆ ਪੜ੍ਹਾਈ ਹੋਵੇ ਤਾਂ ਜੋ ਆਮ ਲੋਕ ਨਿੱਜੀ ਸਕੂਲਾਂ ਦੀ ਲੁੱਟ ਦਾ ਸ਼ਿਕਾਰ ਹੋਣ ਦੀ ਬਜਾਏ ਸਰਕਾਰੀ ਸਕੂਲਾਂ ‘ਚ ਆਪਣੇ ਬੱਚਿਆਂ ਨੂੰ ਪੜ੍ਹਾਉਣ। ਵਿਧਾਇਕ ਸਿੱਧੂ ਨੇ ਕਿਹਾ ਕਿ ਪਿਛਲੇ 7 ਦਹਾਕਿਆਂ ਉਲੱਝੇ ਤਾਣੇ ਨੂੰ ਸੁਲਝਾਉਣ ਨੂੰ ਥੋੜ੍ਹਾ ਸਮਾਂ ਜਰੂਰ ਲੱਗੇਗਾ ਪਰ ਉਸ ਦੀ ਸ਼ੁਰੂਆਤ ਕਰਨੀ ਪਵੇਗੀ, ਜਿਸ ਦੀ ਸ਼ੁਰੂਆਤ ਪੰਜਾਬ ਦੇ ਲੋਕਾਂ ਨੇ ਕੀਤੀ ਹੈ ਤੇ ਹੁਣ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਲੋਕਾਂ ਦੀਆਂ ਉਮੀਦਾਂ ‘ਤੇ ਖਰ੍ਹੇ ਉਤੱਰੀਏ ਤੇ ਅਸੀਂ ਉਹ ਕਰ ਰਹੇ ਹਾਂ।
Spread the love