– ਆਮ ਲੋਕਾਂ ਵਲੋਂ ਵੀ ਇਸ ਪਹਿਲਕਦਮੀ ਦੀ ਕੀਤੀ ਜਾ ਰਹੀ ਸ਼ਲਾਘਾ
– ਅੱਜ ਵਾਰਡ ਨੰਬਰ 49 ਅਧੀਨ ਦਸ਼ਮੇਸ਼ ਨਗਰ ਦੇ ਆਈ.ਜੀ. ਫਲੈਟਾਂ ‘ਚ ਮੋਬਾਇਲ ਵੈਨ ਰਾਹੀਂ ਕੀਤੀ ਲੋਕ ਮਿਲਣੀ
ਲੁਧਿਆਣਾ, 30 ਦਸੰਬਰ 2022
ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਰਾਹੀਂ ਅੱਜ ਵਾਰਡ ਨੰਬਰ 49 ਅਧੀਨ ਦਸ਼ਮੇਸ਼ ਨਗਰ ਦੇ ਆਈ.ਜੀ. ਫਲੈਟਾਂ ‘ਚ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।ਮੋਬਾਇਲ ਵੈਨ ਦੇ ਆਲੇ ਦੁਆਲੇ ਹਲਕਾ ਨਿਵਾਸੀਆਂ ਦਾ ਭਰਵਾਂ ਇੱਕਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕਾਂ ਦੀਆਂ ਜਿਆਦਾਤਰ ਮੁਸ਼ਕਿਲਾਂ ਦਾ ਹੱਲ ਮੌਕੇ ‘ਤੇ ਹੀ ਕੀਤਾ ਜਾ ਰਿਹਾ ਹੈ। ਆਮ ਲੋਕਾਂ ਵਲੋਂ ਵੀ ਵਿਧਾਇਕ ਸਿੱਧੂ ਦੁਆਰਾ ਸ਼ੁਰੂ ਕੀਤੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ।
ਹੋਰ ਪੜ੍ਹੋ – ਸ਼ੇਰ ਸ਼ਾਹ ਵਲੀ ਚੌਕ ਸਮੇਤ ਹੋਰ ਚੌਕਾਂ ਦਾ ਕੀਤਾ ਜਾਵੇਗਾ ਸੁੰਦਰੀਕਰਨ : ਭੁੱਲਰ
ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਜ਼ੋਰ ਦੇ ਕੇ ਕਿਹਾ ਕਿ ਹਲਕਾ ਆਤਮ ਨਗਰ ਦੇ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾ ਦੇ ਘਰੋ-ਘਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।